#AMERICA

ਅਮਰੀਕੀ ਕਮਿਸ਼ਨ ਭਾਰਤ ‘ਚ ਧਾਰਮਿਕ ਆਜ਼ਾਦੀ ਮਾਮਲੇ ‘ਤੇ ਅਗਲੇ ਹਫ਼ਤੇ ਕਰੇਗਾ ਸੁਣਵਾਈ

ਵਾਸ਼ਿੰਗਟਨ, 16 ਸਤੰਬਰ (ਪੰਜਾਬ ਮੇਲ)- ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (ਯੂ.ਐੱਸ.ਸੀ.ਆਈ.ਆਰ.ਐੱਫ.) ਨੇ ਅਗਲੇ ਹਫ਼ਤੇ ਭਾਰਤ ਵਿਚ ਧਾਰਮਿਕ ਆਜ਼ਾਦੀ ‘ਤੇ ਸੁਣਵਾਈ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਜੋਅ ਬਾਇਡਨ ਵਿਚਕਾਰ ਦੋ ਸਫਲ ਦੁਵੱਲੀਆਂ ਮੀਟਿੰਗਾਂ ਤੋਂ ਬਾਅਦ ਯੂ.ਐੱਸ.ਸੀ.ਆਈ.ਆਰ.ਐੱਫ. ਨੇ ਐਲਾਨ ਵਿਚ ਕਿਹਾ ਕਿ ਸੁਣਵਾਈ ਇਸ ਗੱਲ ‘ਤੇ ਧਿਆਨ ਕੇਂਦਰਿਤ ਕਰੇਗੀ ਕਿ ਅਮਰੀਕੀ ਸਰਕਾਰ ਧਾਰਮਿਕ ਆਜ਼ਾਦੀ ‘ਤੇ ਹਮਲੇ ਦੀਆਂ ਘਟਨਾਵਾਂ ਨੂੰ ਰੋਕਣ ਲਈ ਭਾਰਤ ਸਰਕਾਰ ਨਾਲ ਕਿਵੇਂ ਕੰਮ ਕਰ ਸਕਦੀ ਹੈ। ਯੂ.ਐੱਸ.ਸੀ.ਆਈ.ਆਰ.ਐੱਫ. ਸਲਾਹਕਾਰ ਸੰਸਥਾ ਹੈ, ਜੋ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਨਾਲ ਸਬੰਧਤ ਮਾਮਲਿਆਂ ‘ਤੇ ਅਮਰੀਕੀ ਸੰਸਦ ਅਤੇ ਪ੍ਰਸ਼ਾਸਨ ਨੂੰ ਸਲਾਹ ਦਿੰਦੀ ਹੈ।

Leave a comment