ਵਾਸ਼ਿੰਗਟਨ, 9 ਅਕਤੂਬਰ (ਪੰਜਾਬ ਮੇਲ)- ਅਮਰੀਕੀ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸਵੂਮੈਨ ਪ੍ਰਮਿਲਾ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਸਥਾਈ ਲੇਬਰ ਸਰਟੀਫਿਕੇਸ਼ਨ ਪ੍ਰੋਗਰਾਮ ਤੋਂ ਮੁਅੱਤਲ ਕਰਨ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਦੇ ਫੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਜੈਪਾਨ ਨੇ ਕਿਹਾ ਕਿ ਇਹ ਕਦਮ ਅਮਰੀਕਾ ਵਿਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਖਤਮ ਕਰਨ ਦੇ ਬਰਾਬਰ ਹੈ।
ਅਮਰੀਕਾ ਨੇ ਵੀਰਵਾਰ ਨੂੰ ਅੱਠ ਸੂਚਨਾ ਤਕਨਾਲੋਜੀ (ਆਈ.ਟੀ.) ਕੰਪਨੀਆਂ ਨੂੰ ਸਥਾਈ ਲੇਬਰ ਸਰਟੀਫਿਕੇਸ਼ਨ ਪ੍ਰੋਗਰਾਮ ਤੋਂ ਮੁਅੱਤਲ ਕਰ ਦਿੱਤਾ, ਜਿਨ੍ਹਾਂ ਵਿਚ ਕਾਗਨੀਜ਼ੈਂਟ, ਇਨਫੋਸਿਸ, ਟਾਟਾ, ਵਿਪਰੋ, ਐੱਚ.ਸੀ.ਐੱਲ., ਕੈਪਜੇਮਿਨੀ, ਮਾਈਕ੍ਰੋਸਾਫਟ ਅਤੇ ਅਡੋਬ ਸ਼ਾਮਲ ਹਨ। ਅਮਰੀਕੀ ਪ੍ਰਸ਼ਾਸਨ ਦਾ ਤਰਕ ਹੈ ਕਿ ਇਸ ਪ੍ਰਣਾਲੀ ਨੇ ਅਮਰੀਕੀ ਨਾਗਰਿਕਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਭਾਵਿਤ ਕੀਤੇ ਹਨ। ਵਾਸ਼ਿੰਗਟਨ ਰਾਜ ਦੀ ਨੁਮਾਇੰਦਗੀ ਕਰਨ ਵਾਲੀ ਜੈਪਾਲ ਨੇ ਵੀਰਵਾਰ ਨੂੰ ਕਿਹਾ ਕਿ ਤਕਨਾਲੋਜੀ ਦਿੱਗਜ ਮਾਈਕ੍ਰੋਸਾਫਟ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਸੁਧਾਰਾਂ ਦੀ ਵਕਾਲਤ ਕਰ ਰਹੀ ਹੈ। ਕੰਪਨੀ ਦਾ ਮੁੱਖ ਦਫਤਰ ਰੈੱਡਮੰਡ, ਵਾਸ਼ਿੰਗਟਨ ਵਿਚ ਹੈ। ਜੈਪਾਲ ਦੀਆਂ ਟਿੱਪਣੀਆਂ ਨੂੰ ਮਾਈਕ੍ਰੋਸਾਫਟ ਦੇ ਬਚਾਅ ਵਜੋਂ ਦੇਖਿਆ ਗਿਆ, ਜਿਸ ‘ਤੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਸਵਾਲ ਕੀਤਾ ਕਿ ਕੀ ਸਮਾਜਵਾਦ ਦਾ ਅਰਥ ਵੱਡੀਆਂ ਕੰਪਨੀਆਂ ਲਈ ਘੱਟ ਤਨਖਾਹ ਵਾਲੇ ਕਾਮਿਆਂ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।
ਅਮਰੀਕੀ ਕਾਂਗਰਸਵੂਮੈਨ ਵੱਲੋਂ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਆਲੋਚਨਾ

