ਮੁੰਬਈ, 6 ਨਵੰਬਰ (ਪੰਜਾਬ ਮੇਲ)- ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਆਲਮੀ ਬਾਜ਼ਾਰ ਵਿਚ ਅਮਰੀਕੀ ਕਰੰਸੀ ਦੀ ਮਜ਼ਬੂਤੀ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਰੁਪਿਆ 14 ਪੈਸੇ ਦੀ ਗਿਰਾਵਟ ਨਾਲ 84.23 ਪ੍ਰਤੀ ਡਾਲਰ ਪ੍ਰਤੀ ਡਾਲਰ ‘ਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਅਮਰੀਕੀ ਚੋਣਾਂ ਦੇ ਵਿਚਕਾਰ ਬਾਜ਼ਾਰ ‘ਚ ਅਸਥਿਰਤਾ ਦੇ ਸੰਕੇਤ ਦਿਖਾਈ ਦੇਣ ਲੱਗੇ ਹਨ। ਅਮਰੀਕੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਜ ਹੀ ਹਲਚਲ ਰੁਕਣ ਦੀ ਸੰਭਾਵਨਾ ਹੈ, ਜਦੋਂ ਇਸਦੇ ਨਤੀਜੇ ਸਪੱਸ਼ਟ ਹੋ ਜਾਣਗੇ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 84.23 ਪ੍ਰਤੀ ਡਾਲਰ ‘ਤੇ ਖੁੱਲ੍ਹਿਆ, ਜੋ ਪਿਛਲੀ ਬੰਦ ਕੀਮਤ ਤੋਂ 14 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 84.09 ਦੇ ਪੱਧਰ ‘ਤੇ ਬੰਦ ਹੋਇਆ ਸੀ। ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 1.64 ਪ੍ਰਤੀਸ਼ਤ ਦੇ ਵਾਧੇ ਨਾਲ 105.11 ‘ਤੇ ਰਿਹਾ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.98 ਫੀਸਦੀ ਡਿੱਗ ਕੇ 74.79 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫ.ਆਈ.ਆਈ.) ਮੰਗਲਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਕੁੱਲ 2,569.41 ਕਰੋੜ ਰੁਪਏ ਦੇ ਸ਼ੇਅਰ ਵੇਚੇ।