ਵਾਸ਼ਿੰਗਟਨ, 16 ਜਨਵਰੀ (ਪੰਜਾਬ ਮੇਲ)- ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਅਤੇ ਸਦਨ ਦੀ ਨਿਆਇਕ ਕਮੇਟੀ ਦੇ ਮੈਂਬਰ ਲਾਂਸ ਗੁਡੇਨ ਨੇ ਅਮਰੀਕੀ ਨਿਆਂ ਵਿਭਾਗ ਨੂੰ ਕਿਹਾ ਹੈ ਕਿ ਉਹ ਕਾਰੋਬਾਰੀ ਗੌਤਮ ਅਡਾਨੀ ਅਤੇ ਉਸ ਦੇ ਗਰੁੱਪ ਦੀਆਂ ਕੰਪਨੀਆਂ ਖ਼ਿਲਾਫ਼ ਬਾਇਡਨ ਪ੍ਰਸ਼ਾਸਨ ਵੱਲੋਂ ਚਲਾਏ ਗਏ ‘ਚੋਣਵੇਂ ਕੇਸ’ ਦੇ ਸਬੰਧ ‘ਚ ਸਾਰਾ ਰਿਕਾਰਡ ਸੁਰੱਖਿਅਤ ਰੱਖੇ। ਡੋਨਲਡ ਟਰੰਪ ਵੱਲੋਂ ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਕੁਝ ਦਿਨ ਪਹਿਲਾਂ ਇਹ ਮੰਗ ਕੀਤੀ ਗਈ ਹੈ। ਗੁਡੇਨ ਨੇ ਅਟਾਰਨੀ ਜਨਰਲ ਮੇਰਿਕ ਗਾਰਲੈਂਡ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਕਿ ਵਿਭਾਗ ਅਡਾਨੀ ਗਰੁੱਪ ‘ਤੇ ਕਾਰਵਾਈ ਕਰਨ ਦੇ ਆਪਣੇ ਫ਼ੈਸਲੇ ਨਾਲ ਸਬੰਧਤ ਸਾਰੇ ਰਿਕਾਰਡ ਅਤੇ ਦਸਤਾਵੇਜ਼ ਸੁਰੱਖਿਅਤ ਰੱਖੇ ਅਤੇ ਲੋੜ ਪੈਣ ‘ਤੇ ਪੇਸ਼ ਕਰੇ। ਗਾਰਲੈਂਡ ਨੂੰ 7 ਜਨਵਰੀ ਨੂੰ ਲਿਖੇ ਇਕ ਹੋਰ ਪੱਤਰ ‘ਚ ਗੁਡੇਨ ਨੇ ਅਡਾਨੀ ਗਰੁੱਪ ਖ਼ਿਲਾਫ਼ ਲਾਏ ਗਏ ਦੋਸ਼ਾਂ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਸੀ।
ਅਮਰੀਕੀ ਨਿਆਂ ਵਿਭਾਗ ਨੂੰ ਅਡਾਨੀ ਖ਼ਿਲਾਫ਼ ਕੇਸ ਨਾਲ ਸਬੰਧਤ ਰਿਕਾਰਡ ਸਾਂਭ ਕੇ ਰੱਖਣ ਦੀ ਮੰਗ
