ਅਮਰੀਕੀ ਪ੍ਰਤੀਨਿਧ ਸਭਾ ਵੱਲੋਂ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ

488
Share

ਵਾਸ਼ਿੰਗਟਨ, 13 ਜਨਵਰੀ (ਪੰਜਾਬ ਮੇਲ)- ਅਮਰੀਕੀ ਪ੍ਰਤੀਨਿਧ ਸਭਾ ਨੇ ਮੰਗਲਵਾਰ ਰਾਤ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਟਾਉਣ ਲਈ 25ਵੀਂ ਸੰਵਿਧਾਨਿਕ ਸੋਧ ਦੇ ਅਨੁਸਾਰ ਮਤਾ ਪਾਸ ਕਰ ਦਿੱਤਾ ਹੈ। ਇਹ ਮਤਾ 6 ਜਨਵਰੀ ਨੂੰ ਟਰੰਪ ਵੱਲੋਂ ਆਪਣੇ ਸਹਿਯੋਗੀਆਂ ਨੂੰ ਉਕਸਾਉਣ ਦੇ ਦੋਸ਼ ਵਜੋਂ ਪੇਸ਼ ਕੀਤਾ ਗਿਆ। ਇਸ ਸੰਬੰਧੀ ਪਹਿਲਾਂ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੂੰ ਵੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਲਈ ਅਪੀਲ ਕੀਤੀ ਗਈ ਸੀ। ਪਰ ਉਨ੍ਹਾਂ ਨੇ ਐਨ ਆਖਰੀ ਮੌਕੇ ਰਾਸ਼ਟਰਪਤੀ ਟਰੰਪ ਨੂੰ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਰਕੇ ਅਮਰੀਕੀ ਪ੍ਰਤੀਨਿਧ ਸਭਾ ਨੇ ਖੁਦ ਹੀ ਇਹ ਮਤਾ ਪਾਸ ਕਰ ਦਿੱਤਾ।
ਅਮਰੀਕਾ ਦੇ ਇਤਿਹਾਸ ਵਿਚ ਕਿਸੇ ਰਾਸ਼ਟਰਪਤੀ ਖਿਲਾਫ ਇਹ ਪਹਿਲਾ ਮੌਕਾ ਹੈ, ਜਦੋਂ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਉਸ ਨੂੰ ਗੱਦੀਓਂ ਲਾਹੁਣ ਲਈ ਇੰਪੀਚਮੈਂਟ ਕੀਤੀ ਗਈ ਹੈ। ਡੈਮੋ¬ਕ੍ਰੇਟਿਕ ਪ੍ਰਤੀਨਿਧ ਜੈਮੀ ਰਸਕਿਨ ਨੇ 25ਵੀਂ ਸੰਵਿਧਾਨਿਕ ਸੋਧ ਦੀ ਵਰਤੋਂ ਕਰਦਿਆਂ ਇਹ ਮਤਾ ਪੇਸ਼ ਕੀਤਾ। ਉਸ ਨੇ ਹੀ ਪਹਿਲਾਂ ਉਪ ਰਾਸ਼ਟਰਪਤੀ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਮਤਾ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਰਾਸ਼ਟਰਤੀ ਟਰੰਪ ਦੀ ਮਿਆਦ 20 ਜਨਵਰੀ ਨੂੰ ਖਤਮ ਹੋ ਰਹੀ ਹੈ ਤੇ ਉਸ ਦਿਨ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਸਹੁੰ ਚੁੱਕਣਗੇ।


Share