ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ

45
Share

* ਹੱਤਿਆਰੇ ਨੇ ਹੀ 911 ’ਤੇ ਕੀਤਾ ਫੋਨ
ਵਾਸ਼ਿੰਗਟਨ, 6 ਅਕਤੂਬਰ (ਪੰਜਾਬ ਮੇਲ)-ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ’ਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਇੰਡੀਆਨਾਪੋਲਿਸ ਨਿਵਾਸੀ ਵਰੁਣ ਮਨੀਸ਼ ਛੇੜਾ ਪਰਡਿਊ ਯੂਨੀਵਰਸਿਟੀ ਕੈਂਪਸ ਦੇ ਪੱਛਮੀ ਸਿਰੇ ’ਤੇ ਸਥਿਤ ਮੈਕਚੀਅਨ ਹਾਲ ’ਚ ਮਿ੍ਰਤ ਮਿਲਿਆ। ਸਾਈਬਰ ਸੁਰੱਖਿਆ ਦੀ ਪੜ੍ਹਾਈ ਕਰ ਰਹੇ ਸਿਓਲ ਦੇ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਜੀ ਮਿਨ ‘ਜਿੰਮੀ’ ਸ਼ਾ ਨੇ ਮੰਗਲਵਾਰ ਬਾਅਦ ਦੇਰ ਰਾਤ 12.45 ’ਤੇ 911 ਸੇਵਾ ’ਤੇ ਕਾਲ ਕੀਤੀ ਅਤੇ ਪੁਲਿਸ ਨੂੰ ਵਰੁਣ ਦੀ ਮੌਤ ਦੀ ਸੂਚਨਾ ਦਿੱਤੀ। ਵਰੁਣ ਪਰਡਿਊ ਯੂਨੀਵਰਸਿਟੀ ’ਚ ਡਾਟਾ ਸਾਇੰਸ ਦੀ ਪੜ੍ਹਾਈ ਕਰ ਰਿਹਾ ਸੀ। ਮੁੱਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਵਰੁਣ ਦੀ ਮੌਤ ਕਈ ਘਾਤਕ ਸੱਟਾਂ ਕਾਰਨ ਹੋਈ ਹੈ ਅਤੇ ਸ਼ੱਕ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ।

Share