ਅਮਰੀਕੀ ਰਾਸ਼ਟਰਪਤੀ ਚੋਣਾਂ : 3 ਨਵੰਬਰ ਨੂੰ 6 ਵਜੇ ਤੋਂ ਰਾਤ 9 ਵਜੇ ਤੱਕ ਹੋਵੇਗੀ ਵੋਟਿੰਗ

473
Share

ਵਾਸ਼ਿੰਗਟਨ, 2 ਨਵੰਬਰ (ਪੰਜਾਬ ਮੇਲ)- ਕੋਰੋਨਾ ਮਹਾਂਮਾਰੀ ਵਿਚਕਾਰ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਲਈ 3 ਨਵੰਬਰ ਨੂੰ ਵੋਟਿੰਗ ਹੋਵੇਗੀ। 3 ਨਵੰਬਰ ਦਾ ਦਿਨ ਬਹੁਤ ਹੀ ਅਹਿਮ ਹੈ, ਕਿਉਂਕਿ ਹੁਣ ਤੱਕ 9 ਕਰੋੜ ਤੋਂ ਵੱਧ ਲੋਕ ਵੋਟ ਪਾ ਚੁੱਕੇ ਹਨ। ਇਸ ਵਾਰ ਮੇਲ ਰਾਹੀਂ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਜ਼ਿਆਦਾ ਹੋ ਸਕਦੀ ਹੈ। ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਵੋਟਿੰਗ ਹੋਵੇਗੀ। ਇਸ ਦੌਰਾਨ ਅਮਰੀਕਾ ਦੀ ਜਨਤਾ ਆਪਣੇ ਰਾਸ਼ਟਰਪਤੀ ਦੀ ਚੋਣ ਕਰੇਗੀ। ਦੱਸ ਦੇਈਏ ਕਿ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਜੋ ਬਿਡੇਨ ਵਿਚਕਾਰ ਸਖ਼ਤ ਟੱਕਰ ਹੋਣ ਜਾ ਰਹੀ ਹੈ। ਵੋਟਿੰਗ ਤੋਂ ਇੱਕ ਦਿਨ ਪਹਿਲਾਂ ਰਾਸ਼ਟਰਪਤੀ ਚੋਣ ਦੇ ਉਮੀਦਵਾਰ ਜੋ ਬਿਡੇਨ ਨੇ ਟਵੀਟ ਕਰਕੇ ਲਿਖਿਆ ਕਿ ਡੋਨਾਲਡ ਟਰੰਪ ਅਮਰੀਕਾ ‘ਚ ਕੋਰੋਨਾ ਦੀ ਸਥਿਤੀ ਨੂੰ ਸੰਭਾਲਣ ‘ਚ ਅਸਫ਼ਲ ਰਹੇ ਹਨ। ਦੱਸ ਦੇਈਏ ਕਿ ਅਮਰੀਕਾ ‘ਚ ਲਗਭਗ 50 ਰਾਜ ਹਨ, ਜਿਨ੍ਹਾਂ ‘ਚ ਚੋਣਾਂ ਹੋ ਰਹੀਆਂ ਹਨ। ਵੋਟਿੰਗ ਖ਼ਤਮ ਹੋਣ ਬਾਅਦ ਕੁਝ ਰਾਜਾਂ ਦੇ ਨਤੀਜੇ ਸਾਹਮਣੇ ਆ ਸਕਦੇ ਹਨ। ਵੋਟਾਂ ਦੀ ਗਿਣਤੀ 8 ਦਸੰਬਰ ਤੱਕ ਚੱਲੇਗੀ। 8 ਦਸੰਬਰ ਨੂੰ ਇਲੈਕਟਰਸ ਦੀ ਗਿਣਤੀ ਪੂਰੀ ਹੋ ਜਾਵੇਗੀ, ਜੋ ਬਾਅਦ ‘ਚ 14 ਦਸੰਬਰ ਨੂੰ ਰਾਸ਼ਟਰਪਤੀ ਦੀ ਚੋਣ ਕਰਨਗੇ।

Share