19.6 C
Sacramento
Tuesday, October 3, 2023
spot_img

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਜੀ-20 ਬੈਠਕ ’ਚ ਲੈਣਗੇ ਹਿੱਸਾ

-ਅਗਲੇ ਮਹੀਨੇ 7-10 ਸਤੰਬਰ ਤੱਕ ਕਰਨਗੇ ਭਾਰਤ ਦਾ ਦੌਰਾ
– ਜੀ-20 ਮੀਟਿੰਗ ’ਚ ਸ਼ਾਮਲ ਹੋਣ ਦੌਰਾਨ ਕਈ ਦੁਵੱਲੀਆਂ ਮੀਟਿੰਗਾਂ ਕਰਨਗੇ ਅਮਰੀਕੀ ਰਾਸ਼ਟਰਪਤੀ
ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨਗੇ। ਸਤੰਬਰ ਮਹੀਨੇ ’ਚ ਉਹ ਜੀ-20 ਦੇਸ਼ਾਂ ਦੇ ਸੰਮੇਲਨ ’ਚ ਹਿੱਸਾ ਲੈਣ ਲਈ 7-10 ਸਤੰਬਰ ਤੱਕ ਭਾਰਤ ਆਉਣਗੇ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੁਲੀਵਨ ਨੇ ਕਿਹਾ ਕਿ ਬਾਇਡੇਨ ਜੀ-20 ਮੀਟਿੰਗ ਵਿਚ ਸ਼ਾਮਲ ਹੋਣ ਦੌਰਾਨ ਕਈ ਦੁਵੱਲੀਆਂ ਮੀਟਿੰਗਾਂ ਕਰਨਗੇ। ਹਾਲਾਂਕਿ, ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਨਹੀਂ ਦਿੱਤੀ। ਅਮਰੀਕਾ 2026 ਵਿਚ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰੇਗਾ।
ਵ੍ਹਾਈਟ ਹਾਊਸ ਨੇ ਇਕ ਬਿਆਨ ’ਚ ਕਿਹਾ ਕਿ ਜੀ-20 ਵਿਸ਼ਵ ਨੇਤਾਵਾਂ ਦਾ ਸੰਮੇਲਨ ਨਵੀਂ ਦਿੱਲੀ ਵਿਚ 9 ਤੋਂ 10 ਸਤੰਬਰ ਤੱਕ ਹੋਵੇਗਾ। ਇਹ ਭਾਰਤ ਵਿਚ ਵਿਸ਼ਵ ਨੇਤਾਵਾਂ ਦਾ ਸਭ ਤੋਂ ਵੱਡਾ ਇਕੱਠ ਹੋਣ ਦੀ ਉਮੀਦ ਹੈ। ਭਾਰਤ ਨੇ 1 ਦਸੰਬਰ 2022 ਨੂੰ ਇੰਡੋਨੇਸ਼ੀਆ ਤੋਂ ਜੀ-20 ਦੀ ਪ੍ਰਧਾਨਗੀ ਸੰਭਾਲੀ।
ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਕਿਹਾ, ‘‘ਰਾਸ਼ਟਰਪਤੀ ਬਾਇਡਨ ਅਤੇ ਜੀ-20 ਸਹਿਯੋਗੀ ਯੂਕਰੇਨ ਸੰਘਰਸ਼ ਦੇ ਆਰਥਿਕ ਅਤੇ ਸਮਾਜਿਕ ਪ੍ਰਭਾਵ ਨੂੰ ਖਤਮ ਕਰਨ, ਸਵੱਛ ਊਰਜਾ ਅਤੇ ਜਲਵਾਯੂ ਤਬਦੀਲੀ ਸਮੇਤ ਕਈ ਗਲੋਬਲ ਮੁੱਦਿਆਂ ਨੂੰ ਹੱਲ ਕਰਨ ਲਈ ਸਾਂਝੇ ਯਤਨਾਂ ’ਤੇ ਚਰਚਾ ਕਰਨਗੇ।’’ ਉਨ੍ਹਾਂ ਇਕ ਬਿਆਨ ’ਚ ਕਿਹਾ, ‘‘ਗਰੀਬੀ ਦੀ ਸਮੱਸਿਆ ਨਾਲ ਬਿਹਤਰ ਤਰੀਕੇ ਨਾਲ ਲੜਨ ਲਈ ਵਿਸ਼ਵ ਬੈਂਕ ਸਮੇਤ ਬਹੁਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਵਧਾਉਣ ’ਤੇ ਵੀ ਚਰਚਾ ਕੀਤੀ ਜਾਵੇਗੀ।’’
ਜੀਨ-ਪੀਅਰੇ ਨੇ ਕਿਹਾ ਕਿ ਨਵੀਂ ਦਿੱਲੀ ਦੀ ਆਪਣੀ ਫੇਰੀ ਦੌਰਾਨ ਰਾਸ਼ਟਰਪਤੀ ਬਾਇਡਨ ਜੀ-20 ਆਰਥਿਕ ਸਹਿਯੋਗ ਦੇ ਪ੍ਰਮੁੱਖ ਮੰਚ ਵਜੋਂ ਜੀ-20 ਪ੍ਰਤੀ ਅਮਰੀਕਾ ਦੀ ਵਚਨਬੱਧਤਾ ਦੀ ਪੁਸ਼ਟੀ ਕਰਨਗੇ। ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਕਿਹਾ ਕਿ ਸੰਮੇਲਨ ਤੋਂ ਇਲਾਵਾ ਵੱਖ-ਵੱਖ ਨੇਤਾਵਾਂ ਨਾਲ ਬਾਇਡਨ ਦੀ ਗੱਲਬਾਤ ’ਚ ਜਲਵਾਯੂ ਪਰਿਵਰਤਨ, ਯੂਕਰੇਨ-ਰੂਸ ਯੁੱਧ ਅਤੇ ਹੋਰ ਆਲਮੀ ਚੁਣੌਤੀਆਂ ’ਤੇ ਚਰਚਾ ਕੀਤੀ ਜਾਵੇਗੀ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles