ਅਮਰੀਕੀ ਰਿਪੋਰਟ ‘ਚ ਭਾਰਤ ਦੀ ਆਲੋਚਨਾ

205
Share

ਵਾਸ਼ਿੰਗਟਨ, 1 ਅਪ੍ਰੈਲ  (ਪੰਜਾਬ ਮੇਲ)- ਅਮਰੀਕਾ ਵਿਚ ਜੋ ਬਾਈਡੇਨ ਪ੍ਰਸ਼ਾਸਨ ਵੱਲੋਂ ਜਨਤਕ ਕੀਤੀਆਂ ਗਈਆਂ ਮਨੁੱਖੀ ਅਧਿਕਾਰ ਰਿਪੋਰਟਾਂ ਵਿਚ ਮਨੁੱਖੀ ਅਧਿਕਾਰ ਦੇ ਮੁੱਦੇ ‘ਤੇ ਭਾਰਤ ਦੀ ਕਈ ਮੁੱਦਿਆਂ ‘ਤੇ ਭਾਰਤ ਦੀ ਆਲੋਚਨਾ ਕੀਤੀ ਗਈ ਹੈ। ਰਿਪੋਰਟ ਵਿਚ ਜੰਮੂ-ਕਸ਼ਮੀਰ ਵਿਚ ਭਾਰਤ ਸਰਕਾਰ ਵੱਲੋਂ ਉਠਾਏ ਗਏ ਮਨੁੱਖੀ ਹਿੱਤਾਂ ਲਈ ਕਦਮ ਦੀ ਤਰੀਫ ਕੀਤੀ ਗਈ ਤਾਂ ਪ੍ਰੈੱਸ ਦੀ ਆਜ਼ਾਦੀ, ਗੈਰ-ਕਾਨੂੰਨੀ ਹੱਤਿਆਵਾਂ, ਪ੍ਰਗਟਾਵੇ ਦੀ ਆਜ਼ਾਦੀ ਅਤੇ ਧਾਰਮਿਕ ਆਜ਼ਾਦੀ ਨੂੰ ਲੈ ਕੇ ਭਾਰਤ ਦੀ ਆਲੋਚਨਾ ਵੀ ਕੀਤੀ ਗਈ ਹੈ। ਪ੍ਰਕਾਸ਼ਿਤ ‘2020 ਕੰਟ੍ਰੀਸ ਰਿਪੋਰਟਸ ਆਨ ਹਿਊਮਨ ਰਾਈਟਸ ਪ੍ਰੈਕਟੀਸੈਡਸ’ ਦੀ ਰਿਪੋਰਟ ਵਿਚ ਦੁਨੀਆ ਭਰ ਦੇ ਵੱਖ-ਵੱਖ ਮੁਲਕਾਂ ਵਿਚ ਮਨੁੱਖੀ ਅਧਿਕਾਰ ਦੀ ਹਾਲਤ ਨੂੰ ਲੈ ਕੇ ਰਿਪੋਰਟ ਪੇਸ਼ ਕੀਤੀ ਗਈ ਹੈ। ਇਹ ਰਿਪੋਰਟ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪੇਸ਼ ਕੀਤੀ ਹੈ।


Share