#AMERICA

ਅਮਰੀਕੀ ਲੜਾਕੂ ਜਹਾਜ਼ ਵੱਲੋਂ ਅਲਾਸਕਾ ਦੇ ਉਪਰ ਹਵਾਈ ਖੇਤਰ ‘ਚ ਉੱਡ ਰਹੀ ਅਣਪਛਾਤੀ ਚੀਜ਼ ਤਬਾਹ

ਵਾਸ਼ਿੰਗਟਨ, 11 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਲੜਾਕੂ ਜਹਾਜ਼ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਹੁਕਮਾਂ ‘ਤੇ ਅਲਾਸਕਾ ਦੇ ਉੱਤਰੀ ਤੱਟ ਨੇੜੇ 40,000 ਫੁੱਟ ਦੀ ਉਚਾਈ ‘ਤੇ ਉੱਡ ਰਹੀ ਛੋਟੀ ਕਾਰ ਦੇ ਆਕਾਰ ਦੀ ਵਸਤੂ ਨੂੰ ਤਬਾਹ ਕਰ ਦਿੱਤਾ। ਪੈਂਟਾਗਨ ਦੇ ਪ੍ਰੈੱਸ ਸਕੱਤਰ ਬ੍ਰਿਗੇਡੀਅਰ ਜਨਰਲ ਪੈਟ ਰਾਈਡਰ ਨੇ ਕਿਹਾ ਕਿ ਵਸਤੂ ਨੂੰ ਪਹਿਲੀ ਵਾਰ ਵੀਰਵਾਰ ਨੂੰ ਅਮਰੀਕੀ ਹਵਾਈ ਖੇਤਰ ਵਿਚ ਦੇਖਿਆ ਗਿਆ ਸੀ। ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵਸਤੂ ਕਿੱਥੋਂ ਆਈ ਹੈ।

Leave a comment