ਅਮਰੀਕੀ ਸਫਾਰਖਤਖਾਨਾ ਜੁਲਾਈ-ਅਗਸਤ ’ਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦੇਵੇਗਾ ਵੀਜ਼ੇ

108
Share

-ਕੋਵਿਡ ਵੈਕਸੀਨੇਸ਼ਨ ਦੇ ਸਬੂਤ ਦੀ ਵੀ ਲੋੜ ਨਹੀਂ
ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਭਾਰਤ ਵਿੱਚ ਅਮਰੀਕੀ ਸਫ਼ਾਰਤਖਾਨਾ ਜੁਲਾਈ ਅਤੇ ਅਗਸਤ ਵਿੱਚ ਵੱਧ ਤੋਂ ਵੱਧ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਨੂੰ ਵੀਜ਼ੇ ਦੇਣ ਲਈ ‘ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਅਮਰੀਕੀ ਸਫ਼ਾਰਤਖਾਨੇ ’ਚ ਕੌਂਸਲਰ ਮਾਮਲਿਆਂ ਬਾਰੇ ਮੰਤਰੀ ਡੌਨ ਹੇਫਲਿਨ ਨੇ ਇਹ ਵੀ ਕਿਹਾ ਕਿ ਅਮਰੀਕੀ ਦੂਤਘਰ ਸੋਮਵਾਰ ਤੋਂ ਭਾਰਤੀ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਸਮਾਂ ਦੇਣਾ ਸ਼ੁਰੂ ਕਰੇਗਾ। ਅਮਰੀਕਾ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦੇਸ਼ ਵਿਚ ਦਾਖਲ ਹੋਣ ਲਈ ਕੋਵਿਡ-19 ਟੀਕਾਕਰਨ ਦੇ ਕਿਸੇ ਸਬੂਤ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਜਾਣ ਤੋਂ 72 ਘੰਟੇ ਦੇ ਅੰਦਰ-ਅੰਦਰ ਲਏ ਗਏ ਆਪਣੇ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਪੇਸ਼ ਕਰਨੀ ਪਵੇਗੀ।

Share