ਅਮਰੀਕੀ ਸੰਸਦ ’ਚ ਨਾਗਰਿਕਤਾ ਬਿੱਲ-2021 ਪੇਸ਼

266
Share

ਐੱਚ-1ਬੀ ਵੀਜ਼ਾਧਾਰਕਾਂ ਦੇ ਆਸ਼ਰਤਾਂ ਨੂੰ ਮਿਲੇਗੀ ਕੰਮ ਕਰਨ ਦੀ ਖੁੱਲ੍ਹ
ਵਾਸ਼ਿੰਗਟਨ, 19 ਫਰਵਰੀ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਬਿੱਲ 2021 ਸੰਸਦ ’ਚ ਪੇਸ਼ ਕੀਤਾ ਗਿਆ। ਇਸ ਦੇ ਜ਼ਰੀਏ ਰੁਜ਼ਗਾਰ ਆਧਾਰਿਤ ਗ੍ਰੀਨ ਕਾਰਡ ਲਈ ਕਿਸੇ ਦੇਸ਼ ਦੇ ਪ੍ਰਵਾਸੀਆਂ ’ਤੇ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਕਾਨੂੰਨ ਲਾਗੂ ਹੋਣ ਤੋਂ ਬਾਅਦ ਐੱਚ-1ਬੀ ਵੀਜ਼ਾ ਧਾਰਕਾਂ ਦੇ ਆਸ਼ਰਿਤਾਂ ਨੂੰ ਵੀ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਅਮਰੀਕਾ ’ਚ ਤਕਨਾਲੋਜੀ ਦੇ ਖੇਤਰ ਵਿਚ ਕੰਮ ਕਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵੀ ਲਾਭ ਹੋਵੇਗਾ।

Share