ਅਮਰੀਕੀ ਸੰਸਦ ਭਵਨ ਕੋਲ ਇਕੱਠੇ ਹੋਣ ਦੀ ਯੋਜਨਾ ਬਣਾਉਣ ਵਾਲਿਆਂ ਦਾ ਫੇਸਬੁੱਕ ਖ਼ਾਤਾ ਬਲਾਕ

483
Share

ਵਾਸ਼ਿੰਗਟਨ, 16 ਜਨਵਰੀ (ਪੰਜਾਬ ਮੇਲ)- ਅਮਰੀਕਾ ਵਿਚ ਨਵੇਂ ਚੁਣੇ ਗਏ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ।
 ਫੇਸਬੁੱਕ ਨੇ ਕਈ ਅਜਿਹੇ ਖ਼ਾਤਿਆਂ ਨੂੰ ਬਲਾਕ ਕਰ ਦਿੱਤਾ ਗਿਆ ਹੈ, ਜਿਸ ‘ਤੇ ਆਉਣ ਵਾਲੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵ੍ਹਾਈਟ ਹਾਊਸ ਅਤੇ ਸੰਸਦ ਭਵਨ ਕੋਲ ਇਕੱਠੇ ਹੋਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਸਬੰਧ ਵਿਚ ਸੋਸ਼ਲ ਮੀਡੀਆ ਦੀ ਵਰਤੋਂ ਕਰ ਕੇ ਕਈ ਲੋਕ ਸਾਜਸ਼ਾ ਰਚ ਰਹੇ ਸਨ।

ਪਿਛਲੇ ਦਿਨੀਂ ਕੈਪੀਟਲ ਕੰਪਲੈਕਸ ਵਿਚ ਹੋਈ ਹਿੰਸਾ ਦੇ ਬਾਅਦ ਫੇਸਬੁੱਕ ਨੇ ਇਹ ਫ਼ੈਸਲਾ ਕੀਤਾ ਹੈ ਤਾਂਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਪੈਦਾ ਨਾ ਹੋ ਸਕੇ। ਜ਼ਿਕਰਯੋਗ ਹੈ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ 20 ਜਨਵਰੀ ਨੂੰ ਸਹੁੰ ਚੁੱਕਣਗੇ ਤੇ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਵ੍ਹਾਈਟ ਹਾਊਸ ਛਾਉਣੀ ਵਿਚ ਬਦਲ ਗਿਆ ਹੈ। ਚੱਪੇ-ਚੱਪੇ ‘ਤੇ ਸੁਰੱਖਿਆ ਏਜੰਟ ਲਗਾਏ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਸ਼ੁਰੂ ਹੁੰਦਿਆਂ ਹੀ ਦੱਬ ਦਿੱਤਾ ਜਾਵੇ।


Share