ਅਮਰੀਕੀ ਸੰਸਦ ਮੈਂਬਰਾਂ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੀ ਅਪੀਲ

479
Share

ਵਾਸ਼ਿੰਗਟਨ, 7 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਪ੍ਰਭਾਵਸ਼ਾਲੀ ਕਰੀਬ ਦੋ ਦਰਜਨ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ। ਇਸ ਕਦਮ ਨਾਲ ਅਗਲੇ ਵਿਦਿਅਕ ਸੈਸ਼ਨ ’ਚ ਹਿੱਸਾ ਲੈਣ ਦੇ ਚਾਹਵਾਨ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਭਾਰਤ ’ਚ ਅਮਰੀਕੀ ਦੂਤਾਵਾਸ ਇਸ ਵੇਲੇ ਸਿਰਫ ਐਮਰਜੈਂਸੀ ਵੀਜ਼ਾ ਜਾਰੀ ਕਰ ਰਿਹਾ ਹੈ, ਨਤੀਜੇ ਵਜੋਂ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਆਪਣੇ ਅਗਲੇ ਵਿਦਿਅਕ ਸੈਸ਼ਨ ਦੇ ਭਵਿੱਖ ਬਾਰੇ ਅਨਿਸ਼ਚਿਤ ਹਨ। ਅਮਰੀਕਾ ’ਚ 100,000 ਤੋਂ ਵੱਧ ਭਾਰਤੀ ਵਿਦਿਆਰਥੀ ਹਨ ਤੇ ਉਹ ਅਮਰੀਕੀ ਆਰਥਿਕਤਾ ਵਿਚ ਅਹਿਮ ਯੋਗਦਾਨ ਪਾਉਂਦੇ ਹਨ।

Share