ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਮਹਾਂਮਾਰੀ ਤੋਂ ਠੀਕ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲਿਖਿਆ,”ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ।” ਅਮਿਤ ਸ਼ਾਹ ਨੇ ਖੁਦ 2 ਅਗਸਤ ਨੂੰ ਕੋਰੋਨਾ ਤੋਂ ਸੰਕਰਮਿਤ ਹੋਣ ਬਾਰੇ ਟਵੀਟ ਕੀਤਾ ਸੀ। ਉਨ੍ਹਾਂ ਨੇ ਲਿਖਿਆ,
“ਕੋਰੋਨਾ ਦੇ ਸ਼ੁਰੂਆਤੀ ਲੱਛਣ ਮਿਲਣ ‘ਤੇ, ਮੈਂ ਟੈਸਟ ਕਰਵਾਇਆ ਤੇ ਰਿਪੋਰਟ ਪੌਜ਼ੇਟਿਵ ਆਈ। ਮੈਂ ਠੀਕ ਹਾਂ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਡੇ ਸਭ ਨੂੰ ਬੇਨਤੀ ਕਰਦਾ ਹਾਂ, ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ ‘ਚ ਆਏ ਲੋਕ ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਰੱਖਣ ਤੇ ਆਪਣਾ ਟੈਸਟ ਕਰਵਾ ਲੈਣ।” ਖਬਰਾਂ ਅਨੁਸਾਰ ਅਮਿਤ ਸ਼ਾਹ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਇਕ ਹੋਰ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ ਦਿੱਤੀ ਜਾਵੇਗੀ।