ਅਮਿਤ ਸ਼ਾਹ ਨੇ ਅਸਾਮ ’ਚ ਭਾਜਪਾ ਉਮੀਦਵਾਰ ਦੀ ਪਤਨੀ ਦੀ ਕਾਰ ’ਚੋਂ ਈਵੀਐੱਮ ਮਿਲਣ ਦੇ ਮਾਮਲੇ ਦੀ ਚੋਣ ਕਮਿਸ਼ਨ ਤੋਂ ਜਾਂਚ ਮੰਗੀ

56
Share

ਨਵੀਂ ਦਿੱਲੀ, 2 ਅਪਰੈਲ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਸਾਮ ’ਚ ਭਾਜਪਾ ਉਮੀਦਵਾਰ ਦੀ ਪਤਨੀ ਦੀ ਕਾਰ ’ਚੋਂ ਈਵੀਐੱਮ ਮਿਲਣ ਦੇ ਮਾਮਲੇ ਦੀ ਚੋਣ ਕਮਿਸ਼ਨ ਨੂੰ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਕ ਟੀਵੀ ਚੈਨਲ ਦੇ ਪੱਤਰਕਾਰ ਨੇ ਸ੍ਰੀ ਸ਼ਾਹ ਨਾਲ ਇੰਟਰਵਿਊ ਮਗਰੋਂ ਟਵੀਟ ਕੀਤਾ ਕਿ ਗ੍ਰਹਿ ਮੰਤਰੀ ਨੇ ਮੰਗ ਕੀਤੀ ਹੈ ਕਿ ਭਾਜਪਾ ਉਮੀਦਵਾਰ ਦੀ ਕਾਰ ’ਚੋਂ ਈਵੀਐੱਮ ਮਿਲਣ ਦੇ ਦੋਸ਼ਾਂ ਦੀ ਜਾਂਚ ਹੋਵੇ ਅਤੇ ਜੋ ਵੀ ਜ਼ਿੰਮੇਵਾਰ ਮਿਲੇ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਚੋਣ ਕਮਿਸ਼ਨ ਨੇ ਵਿਸ਼ੇਸ਼ ਆਬਜ਼ਰਵਰ ਤੋਂ ਇਸ ਮਾਮਲੇ ਦੀ ਰਿਪੋਰਟ ਮੰਗ ਲਈ ਹੈ।


Share