ਅਮਿਤ ਸ਼ਾਹ ਥਕਾਵਟ ਤੇ ਸਰੀਰ ’ਚ ਦਰਦ ਕਾਰਨ ਏਮਜ਼ ਵਿੱਚ ਦਾਖਲ

455
Share

ਨਵੀਂ ਦਿੱਲੀ, 18 ਅਗਸਤ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਤੋਂ ਬਾਅਦ ਦੇਖਭਾਲ ਲਈ ਇਥੇ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸ੍ਰੀ ਸ਼ਾਹ ਨੂੰ ਥਕਾਵਟ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇਥੇ ਦਾਖਲ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਬਿਆਨ ਅਨੁਸਾਰ ਉਹ ਠੀਕ ਹਨ ਅਤੇ ਹਸਪਤਾਲ ਤੋਂ ਆਪਣਾ ਕੰਮ ਕਰ ਰਹੇ ਹਨ। ਬਿਆਨ ਵਿੱਚ ਕਿਹਾ ਗਿਆ ਹੈ, “ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੇ ਕਰੋਨਾ ਜਾਂਚ ਦੀ ਪੁਸ਼ਟੀ ਨਹੀਂ ਹੋਈ।”


Share