ਮੁਕੇਸ਼ ਅੰਬਾਨੀ 85.8 ਬਿਲੀਅਨ ਡਾਲਰ ਦੀ ਸੰਪਤੀ ਨਾਲ 12ਵੇਂ ਸਥਾਨ ‘ਤੇ ਪਹੁੰਚ ਗਏ
ਨਵੀਂ ਦਿੱਲੀ, 9 ਮਈ (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਇੱਕ ਵਾਰ ਫਿਰ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਪਛਾੜ ਦਿੱਤਾ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅੰਕੜਿਆਂ ਮੁਤਾਬਕ ਮੁਕੇਸ਼ ਅੰਬਾਨੀ 85.8 ਬਿਲੀਅਨ ਡਾਲਰ ਦੀ ਸੰਪਤੀ ਨਾਲ 12ਵੇਂ ਸਥਾਨ ‘ਤੇ ਪਹੁੰਚ ਗਏ ਹਨ। ਰਿਲਾਇੰਸ ਦੇ ਸ਼ੇਅਰਾਂ ‘ਚ ਵਾਧੇ ਕਾਰਨ ਮੁਕੇਸ਼ ਅੰਬਾਨੀ ਦੀ ਜਾਇਦਾਦ ‘ਚ 1.4 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਕਾਰਨ ਉਸ ਨੇ ਅਮੀਰਾਂ ਦੀ ਸੂਚੀ ਵਿੱਚ ਜ਼ੁਕਰਬਰਗ ਨੂੰ ਪਛਾੜ ਦਿੱਤਾ ਹੈ। ਇਸ ਦੇ ਨਾਲ ਹੀ ਜ਼ੁਕਰਬਰਗ 85.5 ਅਰਬ ਡਾਲਰ ਦੀ ਜਾਇਦਾਦ ਨਾਲ 13ਵੇਂ ਸਥਾਨ ‘ਤੇ ਆ ਗਿਆ ਹੈ।