ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਹੈ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ।