ਅਲਾਹਾਬਾਦ ਹਾਈ ਕੋਰਟ ਨੇ ਲਵ ਜੇਹਾਦ ਆਰਡੀਨੈਂਸ ਤਹਿਤ ਕਾਰਵਾਈ ’ਤੇ ਲਾਈ ਪਾਬੰਦੀ

445
Share

ਪ੍ਰਯਾਗਰਾਜ, 19 ਦਸੰਬਰ (ਪੰਜਾਬ ਮੇਲ)- ਅਲਾਹਾਬਾਦ ਹਾਈ ਕੋਰਟ ਨੇ ਔਰਤ ਦਾ ਧਰਮ ਬਦਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਹਾਲ ਹੀ ਵਿਚ ਲਿਆਂਦੇ ਆਰਡੀਨੈਂਸ ਤਹਿਤ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਜਸਟਿਸ ਪੰਕਜ ਨਕਵੀ ਅਤੇ ਜਸਟਿਸ ਵਿਵੇਕ ਅਗਰਵਾਲ ਦੇ ਡਵੀਜ਼ਨ ਬੈਂਚ ਨੇ ਨਦੀਮ ਨਾਮ ਦੇ ਮਜ਼ਦੂਰ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਰਾਜ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਪਟੀਸ਼ਨਕਰਤਾ ਖ਼ਿਲਾਫ਼ ਕੋਈ ਤਾਕਤ ਨਾ ਵਰਤੀ ਜਾਵੇ। ਨਦੀਮ ਖ਼ਿਲਾਫ਼ ਮੁਜ਼ੱਫਰਨਗਰ ਜ਼ਿਲ੍ਹੇ ਦੇ ਮਨਸੂਰਪੁਰ ਥਾਣੇ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਐੱਸ.ਐੱਫ.ਏ. ਨਕਵੀ ਨੇ ਦਲੀਲ ਦਿੱਤੀ ਕਿ ਇਹ ਆਰਡੀਨੈਂਸ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਹੈ ਅਤੇ ਇਸ ਦੀਆਂ ਧਾਰਾਵਾਂ ਤਹਿਤ ਸ਼ੁਰੂ ਕੀਤੀ ਗਈ ਕਿਸੇ ਵੀ ਅਪਰਾਧਿਕ ਕਾਰਵਾਈ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Share