#PUNJAB

ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਖਾਣੇ ’ਚ ਤੰਬਾਕੂ ਮਿਲਾ ਕੇ ਦੇਣਾ ਕੋਝੀ ਹਰਕਤ: ਜਥੇਦਾਰ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 30 ਜੂਨ (ਪੰਜਾਬ ਮੇਲ)- ਅੱਜ ਇਥੇ ਤਖ਼ਤ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਰੋਟੀਆਂ ਵਿੱਚ ਕਥਿਤ ਤੌਰ ’ਤੇ ਤੰਬਾਕੂ ਮਿਲਾ ਕੇ ਦੇਣ ਦੀ ਕਾਰਵਾਈ ਕੋਝੀ ਹਰਕਤ ਅਤੇ ਅਤਿ-ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਰੇ ਸਾਥੀ ਅੰਮ੍ਰਿਤਧਾਰੀ ਸਿੰਘ ਹਨ। ਇਸ ਲਈ ਉਨ੍ਹਾਂ ਦੇ ਖਾਣੇ ਵਿੱਚ ਅਜਿਹੀ ਕਥਿਤ ਘਟੀਆ ਹਰਕਤ ਕਰਨਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕੇਂਦਰ, ਪੰਜਾਬ ਅਤੇ ਅਸਾਮ ਸਰਕਾਰਾਂ ਨੂੰ ਇਸ ਮਸਲੇ ਵਿੱਚ ਦਾਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਸਹੂਲਤਾਂ ਦਿੱਤੀਆਂ ਜਾਣ।

Leave a comment