ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦੇਹਾਂਤ

454
Share

ਗੁਹਾਟੀ, 23 ਨਵੰਬਰ (ਪੰਜਾਬ ਮੇਲ)-ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਅੱਜ ਦੇਹਾਂਤ ਹੋ ਗਿਆ। ਉਹ 84 ਸਾਲਾਂ ਦੇ ਸਨ। ਸੂਬੇ ਦੇ ਸਿਹਤ ਮੰਤਰੀ ਹਿਮੰਤਾ ਬਿਸਵਾ ਸ਼ਰਮਾ ਨੇ ਉਨ੍ਹਾਂ ਦੇ ਅਕਾਲ ਚਲਾਣੇ ਦੀ ਪੁਸ਼ਟੀ ਕੀਤੀ ਹੈ। ਗੋਗੋਈ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਹਾਲਤ ਬੇਹੱਦ ਗੰਭੀਰ ਸੀ। ਗੋਗੋਈ ਵੈਂਟੀਲੇਟਰ ‘ਤੇ ਸਨ ਅਤੇ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। 6 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਗੋਗੋਈ ਨੂੰ 2 ਨਵੰਬਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।


Share