ਅਫ਼ਗਾਨ ਸਿੱਖਾਂ ਨੂੰ ਸ਼ਰਨ ਦੇਣ ਬਾਰੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਰਲੀ-ਮਿਲੀ ਪ੍ਰਤੀਕਿਰਿਆ

105
Share

ਨਿਊਯਾਰਕ, 16 ਮਈ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਦੇ ਧਾਰਮਿਕ ਆਜ਼ਾਦੀ ਦੇ ਮਾਮਲਿਆਂ ਨਾਲ ਜੁੜੇ ਇਕ ਚੋਟੀ ਦੇ ਅਧਿਕਾਰੀ ਨੇ ਅਫ਼ਗਾਨ ਸਿੱਖਾਂ ਨੂੰ ਸ਼ਰਨ ਦੇਣ ਬਾਰੇ ਰਲੀ-ਮਿਲੀ ਪ੍ਰਤੀਕਿਰਿਆ ਦਿੱਤੀ ਹੈ। ਸੈਮੁਅਲ ਬਰਾਊਨਬੈਕ ਨੇ ਕਿਹਾ ‘ਅਸੀਂ ਉਨ੍ਹਾਂ ਸੰਭਾਵੀ ਥਾਵਾਂ ਬਾਰੇ ਸੋਚ-ਵਿਚਾਰ ਕਰ ਰਹੇ ਹਾਂ, ਜਿੱਥੇ ਉਹ ਜਾ ਸਕਦੇ ਹਨ।’ ਬਰਾਊਨਬੈਕ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਹੱਤਿਆ ‘ਵੱਡੀ ਤ੍ਰਾਸਦੀ’ ਹੈ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਸਿੱਖਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜੋ ਕਿ ਇਨ੍ਹਾਂ ਨੂੰ ਅਮਰੀਕਾ ਜਾਂ ਕੈਨੇਡਾ ਲਿਆਉਣ ਦੀ ਪ੍ਰਵਾਨਗੀ ਚਾਹੁੰਦੇ ਹਨ।


Share