ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ‘ਚ ਲੱਗੇ ਭੂਚਾਲ ਦੇ ਝਟਕੇ

797
Share

ਪੋਰਟ ਬਲੇਅਰ, 17 ਜੁਲਾਈ (ਪੰਜਾਬ ਮੇਲ)- ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ ਹੈ। ਉਂਜ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਵੇਰੇ ਸਾਢੇ ਦਸ ਵਜੇ ਦੇ ਕਰੀਬ ਆਏ ਇਸ ਭੂਚਾਲ ਦਾ ਕੇਂਦਰ ਰਾਜਧਾਨੀ ਪੋਰਟ ਬਲੇਅਰ ਦੇ ਪੂਰਬ ‘ਚ 250 ਕਿਲੋਮੀਟਰ ਦੂਰ ਸੀ।


Share