#PUNJAB

ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

ਚੰਡੀਗੜ੍ਹ, 2 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ, ਉਨ੍ਹਾਂ ਦੇ ਕਬਜ਼ੇ ‘ਚੋਂ 10 ਕਿਲੋ ਅਫੀਮ ਬਰਾਮਦ ਹੋਈ ਹੈ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਅਤੇ ਅਰਜੋਧ ਸਿੰਘ ਉਰਫ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਅਫੀਮ ਜ਼ਬਤ ਕਰਨ ਤੋਂ ਇਲਾਵਾ ਉਸ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿਚ ਉਹ ਅਫੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ।
ਸੀ.ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਨੀਪੁਰ ਵਿਚ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ-3 ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਅਫੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲ, ਮਨੀਪੁਰ ਦੇ ਇੱਕ ਵਿਅਕਤੀ ਤੋਂ ਅਫੀਮ ਖਰੀਦੀ ਹੈ।
ਗ੍ਰਿਫਤਾਰ ਕੀਤੇ ਗਏ ਪਿਸ਼ੌਰਾ ਸਿੰਘ ਤੇ ਪਹਿਲਾ ਤੋ ਹੀ ਨਸ਼ੇ ਦੇ ਦੋ ਮੁਕੱਦਮੇ ਜ਼ਿਲ੍ਹਾ ਤਰਨ ਤਾਰਨ ਵਿਚ ਦਰਜ ਹਨ।