ਮੁੰਬਈ, 29 ਜਨਵਰੀ (ਪੰਜਾਬ ਮੇਲ)- ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਰਾਸ਼ਟਰ ’ਚ ਆਪਣੇ ਪਿੰਡ ਰਾਲੇਗਾਓਂ ਸਿੱਧੀ ’ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਕਿਹਾ, ‘‘ਮੈਂ ਖੇਤੀ ਖੇਤਰ ’ਚ ਸੁਧਾਰ ਦੀ ਮੰਗ ਕਰ ਰਿਹਾ ਹਾਂ ਪਰ ਕੇਂਦਰ ਸਰਕਾਰ ਕੋਈ ਸਹੀ ਫ਼ੈਸਲਾ ਨਹੀਂ ਲੈ ਰਹੀ। ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਕੋਈ ਸੰਵੇਦਨਾ ਨਹੀਂ ਦਿਖਾ ਰਹੀ। ਇਸ ਲਈ ਮੈਂ 30 ਜਨਵਰੀ ਤੋਂ ਆਪਣੇ ਪਿੰਡ ’ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ।’’ ਹਜ਼ਾਰੇ (83) ਨੇ ਆਪਣੇ ਸਮਰਥਕਾਂ ਨੂੰ ਕਰੋਨਾਵਾਇਰਸ ਦੇ ਮੱਦੇਨਜ਼ਰ ਉਨ੍ਹਾਂ ਦੇ ਪਿੰਡ ’ਚ ਇਕੱਠੇ ਨਾ ਹੋਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹਨ।