#INDIA

ਅੰਮ੍ਰਿਤਪਾਲ ਦੀ ਪਤਨੀ ਨੂੰ ਤੀਜੀ ਵਾਰ ਏਅਰਪੋਰਟ ‘ਤੇ ਰੋਕਿਆ

* ਜਾਣਾ ਚਾਹੁੰਦੀ ਸੀ ਇੰਗਲੈਂਡ
ਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਮੁੜ ਰੋਕ ਦਿੱਤਾ ਗਿਆ ਹੈ। ਦਰਅਸਲ ਇਹ ਤੀਜੀ ਵਾਰ ਹੈ ਜਦੋਂ ਕਿਰਨਦੀਪ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਹੈ। ਜਾਣਕਾਰੀ ਮੁਤਾਬਕ, ਕਿਰਨਦੀਪ ਕੌਰ ਨੂੰ ਹੁਣ ਦਿੱਲੀ ਏਅਰਪੋਰਟ ‘ਤੇ ਰੋਕਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਰੋਕਿਆ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਪਤਨੀ ਇੰਗਲੈਂਡ ਜਾਣ ਦੀ ਫਿਰਾਕ ‘ਚ ਸੀ। ਇਸੇ ਦਰਮਿਆਨ ਉਸ ਨੂੰ ਦਿੱਲੀ ਏਅਰਪੋਰਟ ‘ਤੇ ਰੋਕ ਲਿਆ ਗਿਆ।

Leave a comment