ਬਠਿੰਡਾ, 10 ਅਪ੍ਰੈਲ (ਪੰਜਾਬ ਮੇਲ)- ਭਰਜਾਈ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇੱਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲਿਆ ਰਹੀ ਹੈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ।
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ ‘ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

