#PUNJAB

ਅੰਮ੍ਰਿਤਪਾਲ ਸਿੰਘ ਦਾ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ਗ੍ਰਿਫ਼ਤਾਰ, ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਸਰ, 27 ਮਾਰਚ (ਪੰਜਾਬ ਮੇਲ)- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਪਛਾਣ ਵਰਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਫੌਜੀ, ਥਲ ਸੈਨਾ ’ਚੋਂ ਸੇਵਾਮੁਕਤ ਹੈ, ਅੰਮ੍ਰਿਤਪਾਲ ਦਾ ਅੰਗ ਰੱਖਿਅਕ ਸੀ। ਉਸ ਕੋਲ ਜੰਮੂ-ਕਸ਼ਮੀਰ ਤੋਂ ਜਾਰੀ ਹਥਿਆਰਾਂ ਦਾ ਲਾਇਸੈਂਸ ਸੀ, ਜੋ 23 ਫਰਵਰੀ ਨੂੰ ਅਜਨਾਲਾ ਝੜਪ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਸੀ। ਉਹ ਉਨ੍ਹਾਂ 10 ਬੰਦੂਕਧਾਰੀਆਂ ਵਿੱਚ ਸ਼ਾਮਲ ਸੀ, ਜੋ ਹਰ ਸਮੇਂ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ।

Leave a comment