-ਭੱਜਣ ‘ਚ ਮਦਦ ਕਰਨ ਦੇ ਦੋਸ਼ ‘ਚ 4 ਗ੍ਰਿਫ਼ਤਾਰ
ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿਚ ਕੱਪੜੇ ਬਦਲ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪੁਲਿਸ ਨੇ ਕਾਰ ਅਤੇ ਉਸ ਨੂੰ ਭੱਜਣ ‘ਚ ਮਦਦ ਕਰਨ ਦੇ ਦੋਸ਼ ‘ਚ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਪਰ ਅੰਮ੍ਰਿਤਪਾਲ ਦਾ ਸੁਰਾਗ ਨਹੀਂ ਲੱਗਾ। ਉਸ ਦੀ ਟੌਲ ਪਲਾਜ਼ੇ ‘ਤੇ ਕਾਰ ‘ਚ ਬੈਠੇ ਦੀ ਤਸਵੀਰ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੋਵੇਗੀ, ਸਾਰਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਅਮਨ-ਕਾਨੂੰਨ ਬਰਕਰਾਰ ਹੈ।
ਪੁਲਿਸ ਵੱਲੋਂ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ
ਚੰਡੀਗੜ੍ਹ : ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲਿਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ‘ਚ ਮਦਦ ਕਰਨ।