ਅੰਮ੍ਰਿਤਸਰ ‘ਚ ਫਿਰ ਕੋਰੋਨਾ ਬਲਾਸਟ, 36 ਮਰੀਜ਼ ਪਾਜ਼ੇਟਿਵ

679
Share

ਅੰਮ੍ਰਿਤਸਰ, 13 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ‘ਚ ਫਿਰ ਕੋਰੋਨਾ ਬਲਾਸਟ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਲਗਾਤਾਰ ਸ਼ੱਕੀਆਂ ਦਾ ਕੋਵਿਡ 19 ਟੈਸਟ ਕੀਤਾ ਜਾ ਰਿਹਾ ਹੈ, ਉੱਥੇ ਟੈਸਟਾਂ ਦੀ ਰਿਪੋਰਟ ਆਉਣ ਤੇ ਕੋਰੋਨਾ ਪਾਜ਼ੇਟਿਵ ਦੇ ਮਰੀਜ਼ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ। ਵੱਖ-ਵੱਖ ਇਲਾਕਿਆਂਂ ਵਿੱਚੋਂ ਅਤੇ ਪਹਿਲਾਂ ਦੇ ਕੋਰੋਨਾ ਪਾਜ਼ੇਟਿਵ ਦੇ ਸੰਪਰਕ ਵਿਚ ਆਉਣ ਵਾਲੇ 36 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਨਾਲ ਜ਼ਿਲ੍ਹੇ ਵਿੱਚ ਕੁੱਲ 578 ਕੋਰੋਨਾ ਪਾਜ਼ੇਟਿਵ ਕੇਸ ਹੋ ਚੁੱਕੇ ਹਨ ਅਤੇ 390 ਸਿਹਤਮੰਦ ਹੋ ਕਰ ਘਰ ਜਾ ਚੁੱਕੇ ਹਨ ਅਤੇ 15 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਅੱਜ ਪਠਾਨਕੋਟ ਵਿੱਚ ਛੇ ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਵਿਨੋਦ ਸਰੀਨ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਪਠਾਨਕੋਟ ਵਿੱਚ ਦੂਜੇ ਗੇੜ ਦੀ ਕੋਰੋਨਾ ਪੀੜਤਾਂ ਦੀ ਗਿਣਤੀ 138 ਹੋ ਗਈ ਹੈ ਜਿਨ੍ਹਾਂ ਵਿਚੋਂ ਐਕਟਿਵ ਕੇਸਾਂ ਦੀ ਗਿਣਤੀ 59 ਹੋ ਗਈ ਹੈ, ਜਦੋਂ ਕਿ 75 ਵਿਅਕਤੀ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ।

Share