ਅੰਮ੍ਰਿਤਸਰ ‘ਚ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਦੀ ਕਰੋਨਾ ਨਾਲ ਮੌਤ

292
ਐੱਸ.ਐੱਮ.ਓ. ਡਾ. ਅਰੁਣ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ।
Share

ਅੰਮ੍ਰਿਤਸਰ, 30 ਅਗਸਤ (ਪੰਜਾਬ ਮੇਲ)- ਸਿਹਤ ਵਿਭਾਗ ਦੇ ਸਿਵਲ ਹਸਪਤਾਲ ਦੇ ਇੰਚਾਰਜ ਸੀਨੀਅਰ ਮੈਡੀਕਲ ਅਫਸਰ (ਐੱਸ.ਐੱਮ.ਓ.) ਅਰੁਣ ਕੁਮਾਰ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਉਨ੍ਹਾਂ ਦੇ ਸਸਕਾਰ ਦੀਆਂ ਰਸਮਾਂ ‘ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਸ਼ਖਸੀਅਤਾਂ ਸ਼ਾਮਲ ਹੋਈਆਂ। ਵਿਛੜੀ ਆਤਮਾ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ। ਡਾ. ਅਰੁਣ ਕੁਮਾਰ (53) ਪਿਛਲੇ ਕੁਝ ਦਿਨਾਂ ਤੋਂ ਕਰੋਨਾ ਨਾਲ ਪੀੜਤ ਸਨ। ਇਲਾਜ ਲਈ ਉਹ ਇੱਥੇ ਇਕ ਹਸਪਤਾਲ ‘ਚ ਦਾਖਲ ਸਨ, ਜਿੱਥੇ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਵਿਚ ਪਿੱਛੇ ਪਤਨੀ ਤੋਂ ਇਲਾਵਾ ਇਕ ਬੇਟੀ ਅਤੇ ਇਕ ਬੇਟਾ ਹੈ। ਸਸਕਾਰ ਸਮੇਂ ਕੈਬਨਿਟ ਮੰਤਰੀ ਓ.ਪੀ. ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸਥਾਨਕ ਅਧਿਕਾਰੀ ਹਾਜ਼ਰ ਸਨ।


Share