8.7 C
Sacramento
Tuesday, March 28, 2023
spot_img

ਅੰਮ੍ਰਿਤਸਰ ਤੋਂ ਕੈਨੇਡਾ-ਅਮਰੀਕਾ ਦਰਮਿਆਨ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ

ਵਾਸ਼ਿੰਗਟਨ/ਅੰਮ੍ਰਿਤਸਰ, 2 ਮਾਰਚ (ਰਾਜ ਗੋਗਨਾ//ਪੰਜਾਬ ਮੇਲ)-  ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਸ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਟੋਰਾਂਟੋ ਲਈ ਯਾਤਰੀਆਂ ਨੂੰ ਰਾਹਤ ਮਿਲੇਗੀ। ਗੁਮਟਾਲਾ ਨੇ ਪੱਤਰਕਾਰ ਨੂੰ ਦੱਸਿਆ ਕਿ ਨਿਓਸ ਏਅਰ ਨੇ ਦਸੰਬਰ 2022 ਵਿੱਚ ਮਿਲਾਨ ਮਾਲਪੈਂਸਾ ਅਤੇ ਅੰਮ੍ਰਿਤਸਰ ਵਿਚਕਾਰ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ। ਏਅਰਲਾਈਨ ਨੇ ਕੋਵਿਡ ਦੌਰਾਨ ਪਹਿਲੀ ਵਾਰ ਸਤੰਬਰ 2021 ਵਿੱਚ ਇਟਲੀ ਅਤੇ ਅੰਮ੍ਰਿਤਸਰ ਵਿਚਕਾਰ ਚਾਰਟਰ ਸੇਵਾਵਾਂ ਦਾ ਸੰਚਾਲਨ ਸ਼ੁਰੂ ਕੀਤਾ ਸੀ। ਨਾਲ ਹੀ ਅੰਮ੍ਰਿਤਸਰ ਤੋਂ ਮਿਲਾਨ ਦੇ ਬਰਗਾਮੋ ਅਤੇ ਰੋਮ ਏਅਰਪੋਰਟ ਤੱਕ ਸਪਾਈਸਜੈੱਟ ਨੇ ਵੀ ਚਾਰਟਰ ਉਡਾਣਾਂ ਦੇ ਸੰਚਾਲਨ ਤੋਂ ਬਾਦ ਪਿਛਲੇ ਸਾਲ ਨਵੰਬਰ ਵਿੱਚ ਨਿਰਧਾਰਤ ਉਡਾਣਾਂ ਸ਼ੁਰੂ ਕੀਤੀਆਂ ਸਨ।

ਉਡਾਣਾਂ ਦਾ ਵੇਰਵਾ

ਇਹਨਾਂ ਦੇ ਸੰਚਾਲਨ ਨਾਲ ਅੰਮ੍ਰਿਤਸਰ ਹੁਣ ਇਟਲੀ ਦੇ 3 ਹਵਾਈ ਅੱਡਿਆਂ ਨਾਲ ਜੁੜਿਆ ਹੈ।ਨਿਓਸ ਦੁਆਰਾ ਆਪਣੀ ਵੈਬਸਾਈਟ ‘ਤੇ ਉਪਲਬਧ ਸਮਾਂਸੂਚੀ ਅਨੁਸਾਰ, ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ। ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ। ਟੋਰਾਂਟੋ ਦੇ ਪੀਅਰਸਨ ਏਅਰਪੋਰਟ ਤੋਂ ਇਹ ਉਡਾਣ ਫਿਰ ਵਾਪਸੀ ਲਈ ਹਰ ਵੀਰਵਾਰ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ੁੱਕਰਵਾਰ ਨੂੰ ਸਵੇਰੇ 6:50 ਵਜੇ ਮਿਲਾਨ ਪਹੁੰਚੇਗੀ। ਉੱਥੋਂ ਫਿਰ ਸਵੇਰੇ 10 ਵਜੇ ਰਵਾਨਾ ਹੋ ਕੇ ਉਸੇ ਦਿਨ ਸ਼ੁੱਕਰਵਾਰ ਰਾਤ 9:15 ਵਜੇ ਅੰਮ੍ਰਿਤਸਰ ਪਹੁੰਚੇਗੀ।

Related Articles

Stay Connected

0FansLike
3,754FollowersFollow
20,700SubscribersSubscribe
- Advertisement -spot_img

Latest Articles