ਅੰਮ੍ਰਿਤਸਰ ਤੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਕਾਬੂ

499
Share

ਨਵੀਂ ਦਿੱਲੀ, 28 ਜੂਨ (ਪੰਜਾਬ ਮੇਲ)- ਦਿੱਲੀ ਪੁਲੀਸ ਦੀ ਵਿਸ਼ੇਸ਼ ਟੀਮ ਨੇ ਲਾਲ ਕਿਲ੍ਹਾ ਹਿੰਸਾ ਅਤੇ ਧਾਰਮਿਕ ਝੰਡਾ ਚੜ੍ਹਾਉਣ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਗੁਰਜੋਤ ਸਿੰਘ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਇਕ ਲੱਖ ਰੁਪਏ ਦਾ ਇਨਾਮ ਸੀ। ਡੀਸੀਪੀ ਸੰਜੀਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਰ੍ਹੇ ਫਰਵਰੀ ਵਿੱਚ ਦਿੱਲੀ ਪੁਲੀਸ ਨੇ ਗੁਰਜੋਤ, ਦੀਪ ਸਿੱਧੂ , ਜੁਗਰਾਜ ਸਿੰਘ, ਗੁਰਜੰਟ ਸਿੰਘ ਅਤੇ ਹੋਰਨਾਂ ਦੀ ਸੂਚਨਾ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਪੁਲੀਸ ਕਾਫੀ ਸਮੇਂ ਤੋਂ ਗੁਰਜੋਤ ਦੀ ਭਾਲ ਕਰ ਰਹੀ ਸੀ।


Share