ਅੰਮ੍ਰਿਤਸਰ ਦੀ ਪਟਾਕਾ ਫ਼ੈਕਟਰੀ ‘ਚ ਵੱਡਾ ਧਮਾਕਾ

267
Share

ਅੰਮ੍ਰਿਤਸਰ, 8 ਅਗਸਤ (ਪੰਜਾਬ ਮੇਲ)- ਅੰਮ੍ਰਿਤਸਰ ਦੇ ਇੱਬਣ ਕਲਾਂ ਇਲਾਕੇ ‘ਚ ਸਥਿਤ ਪਟਾਕਾ ਫੈਕਟਰੀ ‘ਚ ਅੱਜ ਸਵੇਰੇ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਧਮਾਕਾ ਇੰਨਾ ਜ਼ਿਆਦਾ ਜ਼ੋਰਦਾਰ ਸੀ ਕਿ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਨੁਕਸਾਨੀਆਂ ਗਈਆਂ। ਘਟਨਾ ਤੋਂ ਬਾਅਦ ਫ਼ੈਕਟਰੀ ਮਾਲਕ ਅਤੇ ਮਜ਼ਦੂਰ ਮੌਕੇ ‘ਤੇ ਫ਼ਰਾਰ ਹੋ ਗਏ।

ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ਦਮਕਲ ਵਿਭਾਗ ਦੀਆਂ ਗੱਡੀਆਂ ਤੇ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ‘ਤੇ ਦਮਕਲ ਵਿਭਾਗ ਵਲੋਂ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।


Share