#PUNJAB

ਅੰਮ੍ਰਿਤਸਰ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਸੰਭਾਲਿਆ ਅਹੁਦਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਮੇਲ)- ਨਗਰ ਨਿਗਮ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਪਣਾ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਐੱਮ.ਐੱਲ.ਏ. ਜਸਬੀਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਗਰਵਾਲ ਤੇ ਹੋਰ ਲੀਡਰ ਮੌਜੂਦ ਸਨ।
ਮੇਅਰ ਭਾਟੀਆ ਨੇ ਕਿਹਾ ਕਿ ਉਹ ਗੁਰੂ ਨਗਰੀ ਦੀ ਸੇਵਾ ਹੁਣ ਹੀ ਸ਼ੁਰੂ ਕਰ ਦੇਣਗੇ, ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ, ਸ਼ਹਿਰ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਇਤਹਾਸਿਕ ਦਿਨ ਹੈ, ਜੋ ਅੰਮ੍ਰਿਤਸਰ ਨੂੰ ਮੇਅਰ ਮਿਲਿਆ ਹੈ। ਸ਼ਹਿਰ ਦੇ ਵਿਕਾਸ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ।