ਅੰਮ੍ਰਿਤਸਰ ਦੇ ਹਸਪਤਾਲ ਵਿੱਚ ‘ਚ ਆਕਸੀਜਨ ਦੀ ਕਮੀ, ਹੋਈ 6 ਜਣਿਆਂ ਦੀ ਮੌਤ

126
Share

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਮੇਲ)- ਪੰਜਾਬ ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ ਚ ਦੂਜਾ ਵੱਡਾ ਸੰਕਟ ਇਹ ਕਿ ਕੋਰੋਨਾ ਮਹਾਮਾਰੀ ਦੌਰ ਅੰਦਰ ਆਕਸੀਜਨ ਦੀ ਘਾਟ ਆ ਰਹੀ ਹੈ। ਅਜਿਹੇ ਚ ਅੰਮ੍ਰਿਤਸਰ ਦੇ ਫਤਹਿਗੜ੍ਹ ਚੂੜੀਆਂ ਰੋਡ ‘ਤੇ ਸਥਿਤ ਨੀਲਕੰਠ ਹਸਪਤਾਲ ਵਿੱਚ 6 ਮੌਤਾਂ ਹੋ ਗਈਆਂ। ਦੱਸਿਆ ਗਿਆ ਕਿ ਬੀਤੀ ਰਾਤ ਆਕਸੀਜ਼ਨ ਖਤਮ ਹੋਣ ਕਾਰਨ ਇਹ ਮੌਤਾਂ ਹੋਈਆਂ ਹਨ। ਇਕ 28 ਸਾਲ ਦੇ ਨੌਜਵਾਨ ਦੀ ਵੀ ਇਸ ਦੌਰਾਨ ਮੌਤ ਹੋਈ। ਉਸਦੇ  ਭਰਾ ਨੇ ਦੱਸਿਆ ਕਿ ਤੜਪ ਤੜਪ ਕੇ ਸਾਰਿਆਂ ਦੀ ਮੌਤ ਹੋਈ ਹੈ ਜੋ ਬਹੁਤ ਦੁਖਦਾਈ ਹੈ।  ਪਿਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ।ਜਦਕਿ 6,762 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 43,943 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 8264 ਹੋ ਗਈ ਹੈ।527 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 44 ਮਰੀਜ਼ ਵੈਂਟੀਲੇਟਰ ਤੇ ਹਨ।ਚੰਗੀ ਗੱਲ ਇਹ ਹੈ ਕਿ 274240 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

 

 

ਪਿਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਬਰਨਾਲਾ -2, ਬਠਿੰਡਾ -6, ਫਰੀਦਕੋਟ 2, ਫਾਜ਼ਿਲਕਾ -1, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -5, ਕਪੂਰਥਲਾ -7, ਲੁਧਿਆਣਾ-8, ਮਾਨਸਾ -1, ਮੁਹਾਲੀ -5, ਮੁਕਤਸਰ -3, ਪਠਾਨਕੋਟ -2, ਪਟਿਆਲਾ -6, ਰੋਪੜ -3, ਸੰਗਰੂਰ -3, ਅਤੇ ਐਸ ਬੀ ਐਸ ਨਗਰ -2 ਲੋਕਾਂ ਦੀ ਮੌਤ ਹੋਈ ਹੈ।ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 8 ਮੌਤਾਂ ਦਰਜ ਹੋਈਆਂ ਹਨ।

Share