ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

920
ਅੰਮ੍ਰਿਤਸਰ, 3 ਮਈ (ਪੰਜਾਬ ਮੇਲ)-ਅੰਮ੍ਰਿਤਸਰ ਵਿੱਚ ਐੱਸਟੀਐੱਫ ਨੇ ਦੋ ਵੱਖ-ਵੱਖ ਅਪਰੇਸ਼ਨਾਂ ਵਿਚ ਤਿੰਨ ਵਿਅਕਤੀਆਂ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਏਆਈਜੀ ਰਛਪਾਲ ਸਿੰਘ ਨੇ ਦੱਸਿਆ ਕਿ ਸੂਹ ‘ਤੇ ਕਾਰਵਾਈ ਕਰਦਿਆਂ ਕਰਮ ਸਿੰਘ ਉਰਫ ਗਾਲੂ ਨੂੰ ਬੀਤੇ ਦਿਨ ਗ੍ਰਿਫਤਾਰ ਕੀਤਾ, ਜਿਸ ਕੋਲੋਂ ਬੀਐੱਸਐਫ ਦੀ ਮਦਦ ਨਾਲ ਖੇਤਾਂ ਵਿਚੋਂ 6 ਕਿਲੋ 690 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗੁਰਵਿੰਦਰ ਸਿੰਘ ਉਰਫ ਮਾਨ ਸਿੰਘ ਅਤੇ ਸੰਦੀਪ ਸਿੰਘ ਉਰਫ ਸੋਨੂੰ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਦੋਂ ਇਨ੍ਹਾਂ ਦੋਵਾਂ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੱਡੀ ਰੋਕਣ ਦੀ ਥਾਂ ਐੱਸਟੀਐੱਫ ਟੀਮ ‘ਤੇ ਗੱਡੀ ਚੜਾਉਣ ਦਾ ਯਤਨ ਕੀਤਾ। ਇਸ ਦੌਰਾਨ ਕਾਰ ਦੇ ਟਾਇਰਾਂ ਵਿੱਚ ਗੋਲੀਆਂ ਵੀ ਮਾਰੀਆਂ। 20-25 ਮਿੰਟ ਪਿੱਛੇ ਮਗਰੋਂ ਚੱਕ ਮਿਸ਼ਰੀ ਖਾਂ ਨੇੜੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ ਗੱਡੀ ਵਿਚੋਂ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਸੰਦੀਪ ਸਿੰਘ ਉਰਫ ਸੋਨੂੰ ਦੀ ਲੱਤ ਵਿਚ ਗੋਲੀ ਲੱਗਣ ਕਾਰਨ ਉਸ ਨੂੰ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਉਸ ਦਾ ਦੂਜਾ ਸਾਥੀ ਪੁਲੀਸ ਗ੍ਰਿਫਤ ਵਿਚ ਹੈ।