ਅੰਮ੍ਰਿਤਸਰ, 27 ਦਸੰਬਰ (ਪੰਜਾਬ ਮੇਲ)- ਏਅਰ ਇੰਡੀਆ ਏਅਰਲਾਈਨਜ਼ ਵੱਲੋਂ ਅੱਜ 27 ਦਸੰਬਰ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ 2 ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਨਵੀਆਂ ਉਡਾਣਾਂ ਅੰਮ੍ਰਿਤਸਰ ਨੂੰ ਬੈਂਗਲੁਰੂ ਅਤੇ ਬੈਂਕਾਕ ਨਾਲ ਜੋੜਨਗੀਆਂ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਯਾਤਰੀਆਂ ਨੂੰ ਵਧੇਰੇ ਸਹੂਲਤ ਮਿਲੇਗੀ ਅਤੇ ਖੇਤਰ ਦੀ ਸੰਪਰਕ ਵਧੇਗੀ। ਦੋਵੇਂ ਰੂਟ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਹਫ਼ਤੇ ਵਿਚ 4 ਵਾਰ ਚੱਲਣਗੇ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਬੋਇੰਗ-737 ਮੈਕਸ-8 ਜਹਾਜ਼ ਨੂੰ ਵਯੋਮ ਵਿਚ ਉਤਾਰੇਗੀ।
ਏਅਰਲਾਈਨ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਉਡਾਣ ਬੈਂਗਲੁਰੂ ਤੋਂ ਸਵੇਰੇ 5.55 ‘ਤੇ ਰਵਾਨਾ ਹੋਵੇਗੀ ਅਤੇ ਸਵੇਰੇ 9.20 ‘ਤੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ਦੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਾਤ 11.30 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 2.45 ਵਜੇ ਬੈਂਗਲੁਰੂ ਪਹੁੰਚੇਗੀ।
ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਉਡਾਣ ਸਵੇਰੇ 10.40 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 5 ਵਜੇ ਬੈਂਕਾਕ ਦੇ ਸੁਵਰਨਭੂਮੀ ਹਵਾਈ ਅੱਡੇ ‘ਤੇ ਪਹੁੰਚੇਗੀ। ਬੈਂਕਾਕ ਤੋਂ ਵਾਪਸੀ ਦੀ ਉਡਾਣ ਸ਼ਾਮ 6 ਵਜੇ ਰਵਾਨਾ ਹੋਵੇਗੀ ਅਤੇ ਰਾਤ 9.30 ਵਜੇ ਅੰਮ੍ਰਿਤਸਰ ਪਹੁੰਚੇਗੀ। ਦੋਵੇਂ ਰੂਟ ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਹਫ਼ਤੇ ਵਿਚ 4 ਵਾਰ ਚੱਲਣਗੇ। ਏਅਰਲਾਈਨ ਇਨ੍ਹਾਂ ਉਡਾਣਾਂ ਲਈ ਬੋਇੰਗ-737 ਮੈਕਸ-8 ਜਹਾਜ਼ ਨੂੰ ਵਯੋਮ ਵਿਚ ਉਤਾਰੇਗੀ।