ਅੱਜ ਕੈਪਟਨ ਅਮਰਿੰਦਰ ਸਿੰਘ, ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ

81

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ ‘ਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਦਿੱਲੀ ਵਿਖੇ ਹੋ ਰਹੀ ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਭਾਜਪਾ ‘ਚ ਰਲੇਵਾਂ ਕਰਨ ਵਿਚਾਰ ਚਰਚਾ ਹੋ ਸਕਦੀ ਹੈ।