#OTHERS

ਅੱਤਵਾਦ ਦੇ ਕੇਸ ‘ਚ ਇਮਰਾਨ ਨੂੰ ਮਿਲੀ ਪੇਸ਼ਗੀ ਜ਼ਮਾਨਤ ਰੱਦ

ਲਾਹੌਰ, 12 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪੇਸ਼ਗੀ ਜ਼ਮਾਨਤ ਨੂੰ ਖਾਰਜ ਕਰ ਦਿੱਤਾ। ਇਹ ਮਾਮਲਾ ਅੱਤਵਾਦ ਦੇ ਕੇਸਾਂ ਨਾਲ ਸਬੰਧਤ ਹੈ, ਜਿਨ੍ਹਾਂ ਵਿਚ ਇਕ ਫ਼ੌਜੀ ਅਧਿਕਾਰੀ ਦੇ ਘਰ ਉਤੇ ਹਮਲਾ ਕਰਨਾ ਵੀ ਸ਼ਾਮਲ ਹੈ। ਇਮਰਾਨ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ਵਿਚ ਜੇਲ੍ਹ ‘ਚ ਹਨ ਤੇ ਅੱਜ ਅੱਤਵਾਦ ਵਿਰੋਧੀ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ। ਜੱਜ ਨੇ ਕਿਹਾ ਕਿ ਇਮਰਾਨ ਖ਼ੁਦ ਪੇਸ਼ ਨਹੀਂ ਹੋਏ, ਇਸ ਲਈ ਉਨ੍ਹਾਂ ਨੂੰ ਪਹਿਲਾਂ ਗ੍ਰਿਫ਼ਤਾਰੀ ਤੋਂ ਦਿੱਤੀ ਗਈ ਰਾਹਤ ਰੱਦ ਕੀਤੀ ਜਾਂਦੀ ਹੈ। ਇਸ ਫੈਸਲੇ ਨਾਲ ਹੁਣ ਇਮਰਾਨ ਦਾ ਜੇਲ੍ਹ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਜਾਵੇਗਾ।

Leave a comment