ਆਇਓਵਾ ‘ਚ ਵਿਅਕਤੀ ਨੇ ਗੋਲੀ ਮਾਰ ਕੇ 2 ਔਰਤਾਂ ਦੀ ਕੀਤੀ ਹੱਤਿਆ; ਖ਼ੁਦ ਨੂੰ ਵੀ ਮਾਰੀ ਗੋਲੀ

42
Share

ਆਮੇਸ, 4 ਜੂਨ (ਪੰਜਾਬ ਮੇਲ)- ਅਮਰੀਕੀ ਸੂਬੇ ਆਇਓਵਾ ਵਿਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ ਤੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਆਮੇਸ ਦੇ ਇਕ ਚਰਚ ਦੇ ਬਾਹਰ ਵਾਪਰੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ ਬਾਰੇ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਹਾਲੇ ਤੱਕ ਮ੍ਰਿਤਕਾਂ ਦੀ ਸ਼ਨਾਖ਼ਤ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਹੈ। ਇਸ ਤੋਂ ਪਹਿਲਾਂ ਗੋਲੀਬਾਰੀ ਬਾਰੇ ਪੁਲਿਸ ਨੂੰ ਲੋਕਾਂ ਨੇ ਕਈ ਫੋਨ ਕੀਤੇ।


Share