26.9 C
Sacramento
Sunday, September 24, 2023
spot_img

ਆਈਲੈਟਸ ਅਤੇ ਇਮੀਗ੍ਰੇਸ਼ਨਾਂ ਸੈਂਟਰਾਂ ’ਤੇ ਪੁਲਸ ਦੀ ਵੱਡੇ ਪੱਧਰ ’ਤੇ ਛਾਪੇਮਾਰੀ, ਪਈਆਂ ਭਾਜੜਾਂ

ਜਲੰਧਰ,  7 ਜੁਲਾਈ,  (ਪੰਜਾਬ ਮੇਲ)- ਪੰਜਾਬ ਅੰਦਰ ਜਲੰਧਰ ਦੇ ਇਕ ਇਮੀਗ੍ਰੇਸ਼ਨ ਸੈਂਟਰ ਵੱਲੋਂ ਵਿਦੇਸ਼ ਭੇਜੇ ਸੈਂਕੜੇ ਵਿਦਿਆਰਥੀਆਂ ਨਾਲ ਕੀਤੀ ਧੋਖਾਧੜੀ ਨੂੰ ਸਖਤ ਲਹਿਜ਼ੇ ’ਚ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਪੜਤਾਲ ਦੇ ਦਿੱਤੇ ਸਖ਼ਤ ਹੁਕਮਾਂ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਨਿਹਾਲ ਸਿੰਘ ਵਾਲਾ ਦੇ ਐੱਸ. ਡੀ. ਐੱਮ. ਦੀ ਅਗਵਾਈ ਹੇਠ ਬਣਾਈ ਪ੍ਰਸ਼ਾਸਨ ਦੀ ਟੀਮ ਵੱਲੋਂ ਮੰਡੀ ਨਿਹਾਲ ਸਿੰਘ ਅੰਦਰ ਖੁੱਲੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਅਨੇਕਾਂ ਸੈਂਟਰ ਚਾਲਕ ਵਿਦਿਆਰਥੀਆਂ ਨੂੰ ਧੱਕੇ ਨਾਲ ਬਾਹਰ ਕੱਢ ਕੇ ਸੈਂਟਰਾਂ ਨੂੰ ਜਿੰਦਰੇ ਲਗਾ ਕੇ ਫਰਾਰ ਹੋ ਗਏ। ਇਸ ਮੌਕੇ ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ ’ਤੇ ਵੱਖ-ਵੱਖ ਸ਼ਹਿਰ ਦੀਆਂ ਗਲੀਆਂ ਅੰਦਰ ਚੱਲ ਰਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਛਾਪੇਮਾਰੀ ਕਰਦਿਆਂ ਕਾਗਜ਼-ਪੱਤਰਾਂ ਦੀ ਪੜਤਾਲ ਕੀਤੀ ਗਈ। ਜ਼ਿਕਰਯੋਗ ਹੈ ਕਿ ਜਿਉਂ ਆਈਲੈਟਸ ਅਤੇ ਇਮੀਗਰੇਸ਼ਨ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਚੈਕਿੰਗ ਦੀ ਭਿਣਕ ਮਿਲੀ ਤਾਂ ਕੁਝ ਗਿਣਤੀ ਦੇ ਆਈਲੈਟਸ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਛੱਡ ਕੇ ਵੱਡੀ ਪੱਧਰ ’ਤੇ ਆਈਲੈਟਸ ਸੈਂਟਰਾਂ ’ਚ ਪੜ੍ਹ ਰਹੇ ਬੱਚਿਆਂ ਨੂੰ ਸੈਂਟਰਾਂ ਵੱਲੋਂ ਚੋਰ-ਮੋਰੀਆਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਸੀ ਅਤੇ ਸੈਂਟਰਾਂ ਨੂੰ ਤਾਲੇ ਲਗਾ ਕੇ ਆਪ ਫੁਰਰ ਹੋ ਰਹੇ ਸਨ।

 ਪ੍ਰਸ਼ਾਸਨ ਵੱਲੋਂ ਸੈਂਟਰ ਅੰਦਰ ਪੜ੍ਹਾਈ ਕਰ ਰਹੇ ਬੱਚਿਆਂ ਨੂੰ ਛੁੱਟੀ ਕਰਵਾ ਕੇ ਤੁਰੰਤ ਸੈਂਟਰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ। ਬਹੁਤ ਸਾਰੇ ਆਈਲੈਟਸ ਸੈਂਟਰਾਂ ਦੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬਣਦੇ ਕਾਗਜ਼-ਪੱਤਰ ਪੂਰੇ ਨਾ ਪਾਏ ਜਾਣ ’ਤੇ ਉਨ੍ਹਾਂ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਵੀ ਕੀਤੀ ਅਤੇ ਜੇਕਰ ਫਿਰ ਵੀ ਉਕਤ ਸੈਂਟਰ ਸਰਕਾਰ ਦੀਆਂ ਹਦਾਇਤਾਂ ’ਤੇ ਪੂਰੇ ਨਾ ਉਤਰੇ ਤਾਂ ਤੁਰੰਤ ਬਣਦੀ ਕਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ।

ਸੈਂਕੜੇ ਸੈਂਟਰ ਬਗੈਰ ਮਨਜ਼ੂਰੀ ਦੇ ਗੈਰ ਕਾਨੂੰਨੀ ਢੰਗ ਨਾਲ ਚੱਲਦੇ ਹਨ। ਇੱਥੇ ਹੀ ਨਹੀਂ ਕੁਝ ਮਨਜ਼ੂਰਸ਼ਦਾ ਸੈਂਟਰਾਂ ਵਿਚ ਵੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂ ਰਹੀ। ਇਸ ਸਬੰਧੀ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਪਤਵੰਤਿਆਂ ਦਾ ਕਹਿਣਾ ਸੀ ਕਿ ਪੁਲਸ ਪ੍ਰਸ਼ਾਸਨ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਵਜਾਏ ਸਿਰਫ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਹੀ ਕਰ ਰਿਹਾ ਹੈ, ਕਿਉਂਕਿ ਗੈਰ ਕਾਨੂੰਨੀ ਢੰਗ ਨਾਲ ਚੱਲਦੇ ਕਿਸੇ ਸੈਂਟਰ ਖਿਲਾਫ਼ ਕੋਈ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ।

ਧੜਾ-ਧੜਾ ਖੁੱਲੇ ਹੋਏ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਖ਼ਤ ਹੈ। ਇਸ ਲਈ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਇਹ ਚੈਕਿੰਗ ਨਿਰੰਤਰ ਜਾਰੀ ਰੱਖੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਅੰਦਰ ਬੱਚਿਆਂ ਦੇ ਭਵਿੱਖ ਨਾਲ ਖ਼ਿਲਵਾੜ ਨਾ ਹੋ ਸਕੇ। ਆਪਣੇ ਬੱਚੇ ਨੂੰ ਕਿਸੇ ਵੀ ਆਈਲੈਟਸ ਸੈਂਟਰ ’ਚ ਪੜ੍ਹਾਉਣ ਤੋਂ ਪਹਿਲਾਂ ਉਸ ਦੀ ਸਹੀ ਰਜਿਸਟ੍ਰੇਸ਼ਨ ਅਤੇ ਕਾਗਜ਼ਾਂ ਦੀ ਜਾਂਚ-ਪੜਤਾਲ ਕਰ ਲੈਣ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles