ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ

293
Share

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਬਹੁ ਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈ.ਜੀ. ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਆਈ.ਜੀ. ਰੈਂਕ ਦੇ ਇਸ ਅਧਿਕਾਰੀ ਦਾ ਅਸਤੀਫਾ ਵਿਚਾਰ ਅਧੀਨ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਅੰਦਰ ਭਾਰੀ ਹਲਚਲ ਪਾਈ ਜਾ ਰਹੀ ਹੈ। ਇਹ ਵੀ ਚਰਚਾ ਹੈ ਕਿ ਇਹ ਪੁਲਿਸ ਅਧਿਕਾਰੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਮਿ੍ਰਤਸਰ ਸ਼ਹਿਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਜਾਂਚ ਤੋਂ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਸਨ।

Share