ਆਈ.ਪੀ.ਐੱਸ. ਅਧਿਕਾਰੀ ਦਿਨਕਰ ਗੁਪਤਾ ਐੱਨ.ਆਈ.ਏ. ਮੁਖੀ ਨਿਯੁਕਤ

9
Share

-ਸਵਾਗਤ ਦਾਸ ਗ੍ਰਹਿ ਮੰਤਰਾਲੇ ਵਿਚ ਵਿਸ਼ੇਸ਼ ਸਕੱਤਰ (ਵਧੀਕ ਸੁਰੱਖਿਆ) ਨਿਯੁਕਤ
ਨਵੀਂ ਦਿੱਲੀ, 23 ਜੂਨ (ਪੰਜਾਬ ਮੇਲ)- ਭਾਰਤੀ ਪੁਲਿਸ ਸੇਵਾ (ਆਈ.ਪੀ.ਐੱਸ.) ਦੇ ਸੀਨੀਅਰ ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਪਰਸੋਨਲ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਰਾਹੀਂ ਦਿੱਤੀ ਗਈ। ਦਿਨਕਰ ਗੁਪਤਾ 1987 ਬੈਚ ਦੇ ਪੰਜਾਬ ਕਾਡਰ ਦੇ ਆਈ.ਪੀ.ਐੱਸ. ਅਧਿਕਾਰੀ ਹਨ। ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਦਿਨਕਰ ਗੁਪਤਾ ਨੂੰ 31 ਮਾਰਚ 2024 ਤੱਕ ਐੱਨ.ਆਈ.ਏ. ਦਾ ਡਾਇਰੈਕਟਰ ਜਨਰਲ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਗੁਪਤਾ ਨੇ 31 ਮਾਰਚ 2024 ਨੂੰ ਹੀ ਸੇਵਾਮੁਕਤ ਹੋਣਾ ਹੈ। ਇੱਕ ਹੋਰ ਹੁਕਮ ਰਾਹੀਂ ਦੱਸਿਆ ਗਿਆ ਕਿ ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਵਿਚ ਵਿਸ਼ੇਸ਼ ਸਕੱਤਰ (ਵਧੀਕ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ 1987 ਬੈਚ ਦੇ ਛੱਤੀਸਗੜ੍ਹ ਕਾਡਰ ਦੇ ਆਈ.ਪੀ.ਐੱਸ. ਅਧਿਕਾਰੀ ਹਨ ਅਤੇ ਫਿਲਹਾਲ ਇੰਟੈਲੀਜੈਂਸ ਬਿਊਰੋ ਦੇ ਵਿਸ਼ੇਸ਼ ਡਾਇਰੈਕਟਰ ਦੇ ਅਹੁਦੇ ’ਤੇ ਹਨ। ਹੁਕਮ ਵਿਚ ਕਿਹਾ ਗਿਆ ਕਿ ਦਾਸ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਤਰੀਕ 24 ਨਵੰਬਰ 2024 ਤੱਕ ਅਹੁਦੇ ’ਤੇ ਨਿਯੁਕਤ ਕੀਤਾ ਜਾਂਦਾ ਹੈ।

Share