ਆਉਣ ਵਾਲੇ ਦਿਨਾਂ ‘ਚ ਹੋਰ ਡਿੱਗੇਗਾ ਉਤਰੀ ਭਾਰਤ ਦਾ ਤਾਪਮਾਨ

426
Share

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਦੇਸ਼ ‘ਚ ਠੰਢ ਦਾ ਪ੍ਰਭਾਵ ਨੂੰ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ। ਦੇਸ਼ ਦੇ ਬਹੁਤ ਸਾਰੇ ਖੇਤਰਾਂ ਵਿੱਚ ਹੱਡ ਕੰਬਾਉਣ ਵਾਲੀ ਠੰਢ ਪੈ ਰਹੀ ਹੈ। ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਰਹੀ। ਸਵੇਰ ਦੇ ਸਮੇਂ ਸੰਘਣੀ ਧੁੰਦ ਵੀ ਵੇਖੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਦਿੱਲੀ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਤੇ ਆਉਣ ਵਾਲੇ ਦਿਨਾਂ ‘ਚ ਦਿੱਲੀ ਵਿੱਚ ਤਾਪਮਾਨ ਹੋਰ ਹੇਠਾਂ ਆ ਜਾਵੇਗਾ।
ਦਿੱਲੀ ‘ਚ ਮੱਕਰ ਸੰਕਰਾਂਤੀ ਦੇ ਮੌਕੇ ਪਾਰਾ ਦੋ ਡਿਗਰੀ ਸੈਲਸੀਅਸ ਤੱਕ ਜਾ ਡਿਗਿਆ। ਉਥੇ ਹੀ ਇਸ ਤੋਂ ਪਹਿਲੇ ਦਿਨ ਦਿੱਲੀ ਵਿੱਚ ਪਾਰਾ 3.2 ਡਿਗਰੀ ਘੱਟ ਗਿਆ ਸੀ। ਹੁਣ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਤੱਕ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ ਤੇ ਤਾਪਮਾਨ ਵਿੱਚ ਹੋਰ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਇਸ ਹਫ਼ਤੇ ਤਾਪਮਾਨ ਵਿੱਚ ਆਈ ਗਿਰਾਵਟ ਤੋਂ ਰਾਹਤ ਨਹੀਂ ਮਿਲੇਗੀ। ਇਸ ਨਾਲ ਪੂਰੇ ਉੱਤਰ ਭਾਰਤ ਨੂੰ ਪਰੇਸ਼ਾਨ ਕਰਨ ਵਾਲੀਆਂ ਠੰਢੀਆਂ ਹਵਾਵਾਂ  ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ। ਇਸ ਹਫ਼ਤੇ ਰਾਤ ਦੇ ਨਾਲ ਨਾਲ ਦੁਪਹਿਰ ਦੇ ਸਮੇਂ ਵੀ ਠੰਡੀਆਂ ਹਵਾਵਾਂ ਤਾਪਮਾਨ ਨੂੰ ਘਟਾ ਦੇਣਗੀਆਂ। ਇਸ ਦੇ ਨਾਲ ਹੀ ਦਿਨ ‘ਚ ਵੀ ਪਾਰਾ ਡਿੱਗ ਜਾਵੇਗਾ, ਜਿਸ ਨਾਲ ਠੰਡ ਵਧੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਹਫਤੇ ਬਾਅਦ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ ਛੇ ਤੋਂ ਸੱਤ ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।


Share