ਆਗਾਮੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ (ਸੰਯੁਕਤ) ਤੇੇ ਭੀਮ ਆਰਮੀ ਦਰਮਿਆਨ ਚੋਣ ਗੱਠਜੋੜ ਦਾ ਐਲਾਨ

450
Share

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)-ਅਕਾਲੀ ਦਲ (ਸੰਯੁਕਤ) ਨੇ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਗੱਠਜੋੜ ਦਾ ਐਲਾਨ ਕੀਤਾ ਹੈ। ਅਕਾਲੀ ਨੇਤਾਵਾਂ ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਪ੍ਰਤੀਨਿਧੀ ਰਾਕੇਸ਼ ਕੁਮਾਰ ਲਵਲੀ ਨੇ ਵੀਰਵਾਰ ਨੂੰ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਪੰਜਾਬ ਨੂੰ ਸਿਆਸੀ, ਆਰਥਿਕ ਤੇ ਸਮਾਜਿਕ ਤੌਰ ’ਤੇ ਤਬਾਹ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੇਕਰ ਮੁੜ ਲੀਹਾਂ ’ਤੇ ਲਿਆਉਣਾ ਹੈ, ਤਾਂ ਬਾਦਲਾਂ ਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਜ਼ਰੂਰੀ ਹੈ।

Share