ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦੇ 2021 ਦੇ ਮੱਧ ਤੱਕ ਤਿਆਰ ਹੋਣ ਦੀ ਉਮੀਦ

491
Share

ਨਵੀਂ ਦਿੱਲੀ, 29 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ’ਤੇ ਨਵੀਂ ਟਰਮੀਨਲ ਇਮਾਰਤ 2021 ਦੇ ਮੱਧ ਤੱਕ ਤਿਆਰ ਹੋਣ ਦੀ ਉਮੀਦ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨੇ ਸ਼ੁੱਕਰਵਾਰ ਨੂੰ ਬਿਆਨ ’ਚ ਕਿਹਾ, ‘‘ਨਵੀਂ ਟਰਮੀਨਲ ਇਮਾਰਤ ਨੂੰ 300 ਯਾਤਰੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ। ਪ੍ਰਾਜੈਕਟ ਦਾ 40 ਪ੍ਰਤੀਸ਼ਤ ਕੰਮ ਪੂਰਾ ਹੋ ਗਿਆ ਹੈ ਅਤੇ ਹਵਾਈ ਅੱਡੇ ’ਤੇ ਨਵੀਂ ਟਰਮੀਨਲ ਇਮਾਰਤ ਇਸ ਸਾਲ ਦੇ ਮੱਧ ਤੱਕ ਤਿਆਰ ਹੋ ਜਾਵੇਗੀ।’’

Share