ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

292
Share

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ
 ਅੰਮਿ੍ਰਤਸਰ, 7 ਦਸੰਬਰ (ਪੰਜਾਬ ਮੇਲ)- ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਵੱਲੋਂ ਅਤਿ ਘਿਨਾਉਣੀ ਇਰਾਦੇ ਨਾਲ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਰਾਜਨੀਤੀ ਵਿੱਚ ਸਭ ਤੋਂ ਹੇਠਲੇ ਪੱਧਰ ਨੂੰ ਛੂਹਿਆ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।
ਇੱਥੇ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਵਲੋਂ ਕਰਵਾਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵਰਗੇ ਆਗੂ ਨੂੰ ਅਜਿਹੀ ਬੇਤੁਕੀ ਗੱਲ ਕਰਨੀ ਸੋਭਾ ਨਹੀਂ ਦਿੰਦੀ, ਜੋ ਆਪਣੇ ਆਪ ਨੂੰ ਆਮ ਆਦਮੀ ਦਾ ਮਸੀਹਾ ਹੋਣ ਦਾ ਦਾਅਵਾ ਕਰਦਾ ਹੈ। ਉਨਾਂ ਸਪੱਸਟ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਰਵੱਈਏ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ, ਜੋ ਕੇਜਰੀਵਾਲ ਦੇ ਹੰਕਾਰ ਅਤੇ ਸਵੈ-ਮਾਣ ਨੂੰ ਦਰਸਾਉਂਦਾ ਹੈ।
 ਉਨਾਂ ਅੰਮਿ੍ਰਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕਿ੍ਰਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।
 ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਅਤੇ ਅੰਦਰੂਨੀ ਕਿ੍ਰਕਟ ਸਟੇਡੀਅਮ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿੱਧੂ (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ।
 ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਸ੍ਰੀ ਸੁਨੀਲ ਦੱਤੀ ਨੇ ਹਲਕਾ ਵਾਸੀਆਂ ਦੀ ਚਿਰੋਕਣੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪ੍ਰਧਾਨ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਕ ਨਿੱਕੇ ਜਿਹੇ ਸੱਦੇ ਉਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਜੋ ਪਿਆਰ ਦਿੱਤਾ ਹੈ, ਉਹ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਦਾ ਸਬੂਤ ਹੈ। ਉਨਾਂ ਆਏ ਹੋਏ ਮਹਿਮਾਨਾਂ ਅਤੇ ਰੈਲੀ ਦੇ ਇੰਤਜਾਮ ਲਈ ਸ੍ਰੀ ਆਦਿਤਆ ਦੱਤੀ, ਸੋਨੂੰ ਦੱਤੀ ਅਤੇ ਮਮਤਾ ਦੱਤਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਸ: ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ੍ਰੀ ਤਰਸੇਮ ਸਿੰਘ ਡੀਸੀ, ਮੇਅਰ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Share