ਆਪਰੇਸ਼ਨ ਬਲੂ ਸਟਾਰ ਬਰਸੀ : ਸਮਾਗਮ ਤੋਂ ਬਾਅਦ ਖਾਲਿਸਤਾਨ ਦੇ ਨਾਅਰੇ ਲਗਾਉਣਾ ਕੋਈ ਗਲਤ ਗੱਲ ਨਹੀਂ – ਜਥੇਦਾਰ

693
Share

ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਿੱਖਾਂ ਵੱਲੋਂ ਕੀਤੀ ਜਾ ਰਹੀ ਖ਼ਾਲਿਸਤਾਨ ਦੀ ਮੰਗ ਅਤੇ ਨਾਅਰਿਆਂ ਨੂੰ ਜਾਇਜ਼ ਕਰਾਰ ਦਿੱਤਾ ਹੈ। ਉਨ੍ਹਾਂ ਵੱਲੋਂ ਇੱਥੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੀ ਸਮਾਪਤੀ ਮਗਰੋਂ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਇਸ ਦੌਰਾਨ ਸਿੱਖ ਆਗੂਆਂ ਨੂੰ ਹਰਿਮੰਦਰ ਸਾਹਿਬ ਸਮੂਹ ਵਿੱਚ ਆਉਣ ਤੋਂ ਰੋਕਿਆ ਵੀ ਗਿਆ ਹੈ, ਜਿਸ ਕਾਰਨ ਪੁਲੀਸ ਨਾਲ ਤਕਰਾਰ ਵੀ ਹੋਈ। ਪੁਲੀਸ ਵੱਲੋਂ ਹਰਿਮੰਦਰ ਸਾਹਿਬ ਸਮੂਹ ਦੇ ਆਲੇ ਦੁਆਲੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਬੈਰੀਕੇਡ ਲਾ ਕੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ। ਜਥੇਦਾਰ ਨੇ ਆਖਿਆ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਪੀੜਾ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਵੇਂ ਦੀ ਤਿਵੇਂ ਹੈ ਜੇਕਰ ਸਰਕਾਰ ਸਿੱਖਾਂ ਨੂੰ ਖ਼ਾਲਿਸਤਾਨ ਦਿੰਦੀ ਹੈ ਤਾਂ ਕੋਈ ਵੀ ਸਿੱਖ ਨਾ ਨਹੀਂ ਕਰੇਗਾ। ਉਨ੍ਹਾਂ ਨੇ ਸਰਕਾਰਾਂ ਤੇ ਦੋਸ਼ ਲਾਇਆ ਕਿ ਉਨ੍ਹਾਂ ਦਾ ਵਤੀਰਾ ਸਿੱਖ ਵਿਰੋਧੀ ਰਿਹਾ ਹੈ ਇਸ ਮੌਕੇ ਉਨ੍ਹਾਂ ਨੇ ਸਿੱਖਾਂ ਨੂੰ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਵੀ ਦਿੱਤੀ। ਸਮਾਗਮ ਸਮਾਗਮ ਵਿੱਚ ਗਰਮ ਖਿਆਲੀ ਧਿਰਾਂ ਦੇ ਆਗੂਆਂ ਸਮੇਤ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਉਨ੍ਹਾਂ ਦੇ ਸਮਰਥਕ, ਦਲ ਖਾਲਸਾ ਦੇ ਆਗੂ, ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਥਾਂ ਉਨ੍ਹਾਂ ਦੇ ਬੇਟੇ ਇਮਾਨ ਸਿੰਘ ਤੇ ਉਨ੍ਹਾਂ ਦੇ ਹੋਰ ਸਮਰਥਕ ਪੁੱਜੇ।


Share